ਮਾਇਆਵਤੀ ਨੇ ਆਕਾਸ਼ ਆਨੰਦ ਨੂੰ ਮੁੜ ਆਪਣਾ ਉੱਤਰਾਧਿਕਾਰੀ ਬਣਾਇਆ
ਕੌਮੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ; ਆਕਾਸ਼ ਨੇ ਮਾਇਆਵਤੀ ਤੋਂ ਆਸ਼ੀਰਵਾਦ ਲਿਆ
Advertisement
ਲਖਨਊ, 23 ਜੂਨ
ਬਸਪਾ ਸੁਪਰੀਮੋ ਮਾਇਆਵਤੀ ਨੇ ਮੁੜ ਤੋਂ ਆਕਾਸ਼ ਆਨੰਦ ਨੂੰ ਆਪਣਾ ਉਤਰਾਧਿਕਾਰੀ ਐਲਾਨਿਆ ਹੈ। ਇਹ ਫੈਸਲਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿਚ ਲਿਆ ਗਿਆ। ਉਨ੍ਹਾਂ ਨੂੰ ਕੌਮੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਹੁਣ ਉਹ ਦੇਸ਼ ਭਰ ਵਿਚ ਪਾਰਟੀ ਦਾ ਕੰਮ ਕਾਜ ਸੰਭਾਲਣਗੇ। ਇਸ ਤੋਂ ਬਾਅਦ ਉਨ੍ਹਾਂ ਮਾਇਆਵਤੀ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਦੱਸਣਾ ਬਣਦਾ ਹੈ ਕਿ ਮਾਇਆਵਤੀ ਨੇ ਲੋਕ ਸਭਾ ਚੋਣਾਂ ਦਰਮਿਆਨ ਹੀ ਆਕਾਸ਼ ਨੂੰ ਪਾਰਟੀ ਦੇ ਸਾਰੇ ਅਹਿਮ ਅਹੁਦਿਆਂ ਤੋਂ ਹਟਾ ਦਿੱਤਾ ਸੀ ਪਰ ਹੁਣ ਉਸ ਦੀ ਮੁੜ ਨਿਯੁਕਤੀ ਕੀਤੀ ਗਈ ਹੈ।
Advertisement
Advertisement
×