ਐੱਮਡੀਐੱਚ ਦੇ ਮਾਲਕ ਮਹਾਸ਼ਾ ਧਰਮਪਾਲ ਗੁਲਾਟੀ ਦਾ ਦੇਹਾਂਤ

ਐੱਮਡੀਐੱਚ ਦੇ ਮਾਲਕ ਮਹਾਸ਼ਾ ਧਰਮਪਾਲ ਗੁਲਾਟੀ ਦਾ ਦੇਹਾਂਤ

ਨਵੀਂ ਦਿੱਲੀ, 3 ਦਸੰਬਰ

ਭਾਰਤ ਵਿੱਚ ਮਸਾਲਿਆਂ ਦੇ ਬਾਦਸ਼ਾਹ ਅਤੇ ਐੱਮਡੀਐੱਚ ਦੇ ਮਾਲਕ ਮਹਾਸ਼ਾ ਧਰਮਪਾਲ ਗੁਲਾਟੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 97 ਸਾਲ ਦੇ ਸਨ। ਉਨ੍ਹਾਂ ਨੂੰ ਪਿਛਲੇ ਸਾਲ ਦੇਸ਼ ਦਾ ਤੀਜਾ ਸਭ ਤੋਂ ਉੱਚ ਨਾਗਰਿਕ ਪੁਰਸਕਾਰ ਪਦਮ ਭੂਸ਼ਣ ਮਿਲਿਆ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਉਹ ਬਿਮਾਰ ਸਨ ਤੇ ਅੱਜ ਸਵੇਰੇ ਦਿਲ ਦੇ ਦੌਰੇ ਕਾਰਨ ਉਨ੍ਹਾਂ ਦਾ ਦੇਹਾਂਤ ਹੋਇਆ। ਉਨ੍ਹਾਂ ਦਾ ਜਨਮ ਸਿਆਲਕੋਟ (ਹੁਣ ਪਾਕਿਸਤਾਨ ਵਿੱਚ) ਵਿੱਚ 27 ਮਾਰਚ, 1923 ਨੂੰ ਹੋਇਆ ਸੀ। ਉਹ ਵੰਡ ਤੋਂ ਬਾਅਦ ਭਾਰਤ ਆ ਗਏ ਅਤੇ ਆਪਣਾ ਕਾਰੋਬਾਰ ਦਿੱਲੀ ਵਿੱਚ ਸਥਾਪਤ ਕੀਤਾ। ਮਹਾਸ਼ਿਆਂ ਦੀ ਹੱਟੀ (ਐੱਮਡੀਐੱਚ) ਦੀ ਸਥਾਪਨਾ ਉਨ੍ਹਾਂ ਦੇ ਮਰਹੂਮ ਪਿਤਾ ਮਹਾਸ਼ਾ ਚੁੰਨੀ ਲਾਲ ਗੁਲਾਟੀ ਨੇ ਕੀਤੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All