ਨਵੀਂ ਦਿੱਲੀ: ਕਾਂਗਰਸ ਨੇ ਅੱਜ ਇੱਕ ਮੀਟਿੰਗ ਕਰਕੇ ਮਹਿੰਗਾਈ ਤੇ ਬੇਰੁਜ਼ਗਾਰੀ ਖ਼ਿਲਾਫ਼ 5 ਅਗਸਤ ਨੂੰ ਕੀਤੇ ਜਾਣ ਵਾਲੇ ਦੇਸ਼ ਪੱਧਰੀ ਰੋਸ ਮੁਜ਼ਾਹਰਿਆਂ ਨਾਲ ਸਬੰਧਤ ਰਣਨੀਤੀ ’ਤੇ ਚਰਚਾ ਕੀਤੀ। ਮੀਟਿੰਗ ’ਚ ਪਾਰਟੀ ਦੇ ਜਨਰਲ ਸਕੱਤਰਾਂ, ਸੂਬਾਈ ਇਕਾਈਆਂ ਦੇ ਇੰਚਾਰਜਾਂ ਤੇ ਸੂਬਾ ਪ੍ਰਧਾਨਾਂ ਨੇ ਹਿੱਸਾ ਲਿਆ। ਇਨ੍ਹਾਂ ਆਗੂਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪੋ-ਆਪਣੇ ਰਾਜਾਂ ’ਚ ਹਰ ਪੱਧਰ ’ਤੇ ਰੋਸ ਮੁਜ਼ਾਹਰੇ ਕਰਨ। -ਆਈਏਐੱਨਐੱਸ