ਨਵੀਂ ਦਿੱਲੀ, 11 ਮਾਰਚ
ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਮਿਲੀ ਹਾਰ ਤੋਂ ਬਾਅਦ ਅੱਜ ਪਾਰਟੀ ਦੇ ਜੀ-23 ਸਮੂਹ ਦੇ ਆਗੂਆਂ ਦੀ ਮੀਟਿੰਗ ਹੋਈ। ਇਹ ਮੀਟਿੰਗ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਭਵਿੱਖ ਦੀ ਰਾਜਨੀਤੀ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਕਪਿਲ ਸਿੱਬਲ, ਆਨੰਦ ਸ਼ਰਮਾ ਤੇ ਮਨੀਸ਼ ਤਿਵਾੜੀ ਵੀ ਸ਼ਾਮਲ ਹੋਏ। ਇਨ੍ਹਾਂ ਆਗੂਆਂ ਵਲੋਂ ਹਾਲੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਇਹ ਆਗੂ ਕਾਂਗਰਸ ਕਾਰਜਕਾਰਨੀ ਦੀ ਮੀਟਿੰਗ ਵਿਚ ਚੋਣਾਂ ਵਿਚ ਹਾਰ ਤੇ ਪਾਰਟੀ ਸੰਗਠਨ ਵਿਚ ਜ਼ਰੂਰੀ ਬਦਲਾਅ ਦਾ ਮੁੱਦਾ ਉਠਾ ਸਕਦੇ ਹਨ।