ਨਵੀਂ ਦਿੱਲੀ, 1 ਅਪਰੈਲ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ 5 ਅਪਰੈਲ ਨੂੰ ਪਾਰਟੀ ਦੀ ਸੰਸਦੀ ਦਲ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਸੰਸਦ ਦੇ ਦੋਵਾਂ ਸਦਨਾਂ ਵਿੱਚ ਮੌਜੂਦਾ ਸਿਆਸੀ ਸਥਿਤੀ ਅਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਨੂੰ ਸੰਸਦ ਦੇ ਸੈਂਟਰਲ ਹਾਲ ਵਿੱਚ ਹੋਣ ਵਾਲੀ ਕਾਂਗਰਸ ਸੰਸਦੀ ਪਾਰਟੀ (ਸੀਪੀਪੀ) ਦੀ ਮੀਟਿੰਗ ਵਿੱਚ ਪਾਰਟੀ ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਸ਼ਾਮਲ ਹੋਣਗੇ।