ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਕਮੇਟੀ ਨੇ ਅੱਜ ਸੀਬੀਆਈ ਦਾ ਨਵਾਂ ਡਾਇਰੈਕਟਰ ਚੁਣਨ ਬਾਰੇ ਬੈਠਕ ਕੀਤੀ। ਇਸ ਬੈਠਕ ਵਿਚ ਕਮੇਟੀ ਦੇ ਮੈਂਬਰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਧੀਰ ਰੰਜਨ ਚੌਧਰੀ ਤੇ ਚੀਫ਼ ਜਸਟਿਸ ਐਨ.ਵੀ. ਰਾਮੰਨਾ ਹਾਜ਼ਰ ਸਨ। ਮੀਟਿੰਗ ਪ੍ਰਧਾਨ ਮੰਤਰੀ ਰਿਹਾਇਸ਼ ’ਤੇ ਕਰੀਬ 90 ਮਿੰਟ ਚੱਲੀ। ਸੀਨੀਅਰ ਬੈਚ ਦੇ ਆਈਪੀਐੱਸ ਅਧਿਕਾਰੀਆਂ ਦੇ ਨਾਂ ਅਹੁਦੇ ਲਈ ਵਿਚਾਰੇ ਜਾ ਰਹੇ ਹਨ। ਸੀਬੀਆਈ ਦੇ ਮੌਜੂਦਾ ਵਧੀਕ ਡਾਇਰੈਕਟਰ ਪ੍ਰਵੀਨ ਸਿਨਹਾ 1988 ਬੈਚ ਦੇ ਅਧਿਕਾਰੀ ਹਨ। ਉਨ੍ਹਾਂ ਕੋਲ ਡਾਇਰੈਕਟਰ ਦਾ ਚਾਰਜ ਹੈ। -ਪੀਟੀਆਈ