ਮੁੱਖ ਸੂਚਨਾ ਕਮਿਸ਼ਨਰ ਦੀ ਚੋਣ ਲਈ ਮੀਟਿੰਗ 10 ਨੂੰ
ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਮੁੱਖ ਸੂਚਨਾ ਕਮਿਸ਼ਨਰ ਅਤੇ ਹੋਰ ਸੂਚਨਾ ਕਮਿਸ਼ਨਰਾਂ ਦੀ ਚੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਉੱਚ ਪੱਧਰੀ ਕਮੇਟੀ 10 ਦਸੰਬਰ ਨੂੰ ਮੀਟਿੰਗ ਕਰ ਸਕਦੀ ਹੈ। ਜਸਟਿਸ ਸੂਰਿਆਕਾਂਤ ਦੀ ਅਗਵਾਈ...
Advertisement
ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਮੁੱਖ ਸੂਚਨਾ ਕਮਿਸ਼ਨਰ ਅਤੇ ਹੋਰ ਸੂਚਨਾ ਕਮਿਸ਼ਨਰਾਂ ਦੀ ਚੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਉੱਚ ਪੱਧਰੀ ਕਮੇਟੀ 10 ਦਸੰਬਰ ਨੂੰ ਮੀਟਿੰਗ ਕਰ ਸਕਦੀ ਹੈ। ਜਸਟਿਸ ਸੂਰਿਆਕਾਂਤ ਦੀ ਅਗਵਾਈ ਹੇਠਲੇ ਬੈਂਚ ਸਾਹਮਣੇ ਵਧੀਕ ਸੌਲੀਸਿਟਰ ਜਨਰਲ ਕੇ ਐੱਮ ਨਟਰਾਜ ਨੇ ਦੱਸਿਆ ਕਿ ਇਸ ਮੀਟਿੰਗ ਲਈ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸੁਣਵਾਈ ਦੌਰਾਨ ਅਦਾਲਤ ਨੇ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਰਾਜ ਸੂਚਨਾ ਕਮਿਸ਼ਨਾਂ ਵਿੱਚ ਖਾਲੀ ਅਸਾਮੀਆਂ ਅਤੇ ਬਕਾਇਆ ਅਪੀਲਾਂ ਦਾ ਵੇਰਵਾ ਪੇਸ਼ ਕਰਨ ਦੇ ਹੁਕਮ ਦਿੱਤੇ। ਅਦਾਲਤ ਨੇ ਨੋਟ ਕੀਤਾ ਕਿ ਜਿੱਥੇ ਰਾਜਸਥਾਨ, ਯੂ ਪੀ ਤੇ ਪੱਛਮੀ ਬੰਗਾਲ ਵਰਗੇ ਸੂਬਿਆਂ ਨੇ ਖਾਲੀ ਅਸਾਮੀਆਂ ਭਰ ਦਿੱਤੀਆਂ ਹਨ, ਉੱਥੇ ਹੀ ਝਾਰਖੰਡ, ਤ੍ਰਿਪੁਰਾ ਤੇ ਤਿਲੰਗਾਨਾ ਦੇ ਕਮਿਸ਼ਨ ਬਿਨਾਂ ਕਮਿਸ਼ਨਰਾਂ ਤੋਂ ਤਕਰੀਬਨ ਠੱਪ ਹੀ ਹੋ ਚੁੱਕੇ ਹਨ।
Advertisement
Advertisement
