ਨਵੀਂ ਦਿੱਲੀ, 4 ਅਗਸਤ
ਕੇਂਦਰ ਸਰਕਾਰ ਨੇ ਮੰਕੀਪੌਕਸ ਦੇ ਮਾਮਲਿਆਂ ਨਾਲ ਨਜਿੱਠਣ ਲਈ ਮੌਜੂਦਾ ਦਿਸ਼ਾ-ਨਿਰਦੇਸ਼ਾਂ ‘ਤੇ ਮੁੜ ਵਿਚਾਰ ਕਰਨ ਲਈ ਸਿਹਤ ਮਾਹਿਰਾਂ ਨਾਲ ਮੀਟਿੰਗ ਕੀਤੀ। ਦੇਸ਼ ਵਿੱਚ ਹੁਣ ਤੱਕ ਮੰਕੀਪੌਕਸ ਦੇ ਨੌਂ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ ਇੱਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। ਮੀਟਿੰਗ ਦੀ ਪ੍ਰਧਾਨਗੀ ਐਮਰਜੈਂਸੀ ਮੈਡੀਕਲ ਰਿਲੀਫ ਦੇ ਡਾਇਰੈਕਟਰ ਡਾ. ਐੱਲ. ਸਵਾਸਤੀਚਰਨ ਨੇ ਕੀਤੀ ਅਤੇ ਇਸ ਵਿੱਚ ਰਾਸ਼ਟਰੀ ਏਡਜ਼ ਕੰਟਰੋਲ ਸੰਗਠਨ, ਰਾਸ਼ਟਰੀ ਰੋਗ ਨਿਯੰਤਰਣ ਕੇਂਦਰ ਅਤੇ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੇ ਪ੍ਰਤੀਨਿਧਾਂ ਨੇ ਹਿੱਸਾ ਲਿਆ।