ਨਵੀਂ ਦਿੱਲੀ, 24 ਅਗਸਤ
ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਭਾਰਤ ਤੇ ਆਸਟੇਰਲੀਆ ਵਿਚਾਲੇ ਖੋਜ ਪ੍ਰਬੰਧਾਂ ਨੂੰ ਅੱਗੇ ਵਧਾਉਣ ਲਈ ਅੱਜ ਆਸਟੇਰਲੀਆ ਦੀਆਂ ਯੂਨੀਵਰਸਿਟੀਆਂ ਦੇ ਅਕਾਦਮਿਕ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਉਨ੍ਹਾਂ ਨੇ ਗਰੁੱਪ ਆਫ ਏਟ (ਜੀ-8) ਨਾਲ ਸਬੰਧਤ ਇਨ੍ਹਾਂ ਯੂਨੀਵਰਸਿਟੀਆਂ ਨੂੰ ਖੋਜ ਕਾਰਜਾਂ ਵਿੱਚ ਭਾਰਤ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸ੍ਰੀ ਪ੍ਰਧਾਨ ਨੇ ਅੱਜ ਆਸਟਰੇਲੀਅਨ ਸਰਕਾਰ ਦੇ ਪ੍ਰਤੀਨਿਧਾਂ ਸਣੇ ਮੋਨਾਸ਼ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਤੇ ਆਸਟਰੇਲੀਅਨ-ਭਾਰਤ ਚੈਂਬਰ ਆਫ ਕਾਮਰਸ ਦੇ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। -ਪੀਟੀਆਈ