DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਰਿਆਣਾ ਤੇ ਮਿਜ਼ੋਰਮ ਦੇ ਮੁੱਖ ਮੰਤਰੀਆਂ ਵੱਲੋਂ ਮੋਦੀ ਨਾਲ ਮੁਲਾਕਾਤਾਂ

ਨਵੀਂ ਦਿੱਲੀ, 26 ਅਕਤੂਬਰ CMs of Haryana, Mizoram call on Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਨਿੱਚਰਵਾਰ ਨੂੰ ਇਥੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਮਿਜ਼ੋਰਮ ਦੇ ਮੁੱਖ ਮੰਤਰੀ ਲਾਲ ਦੂਹੋਮਾ ਨੇ ਵੱਖੋ-ਵੱਖਰੇ ਤੌਰ ’ਤੇ ਮੁਲਾਕਾਤਾਂ ਕੀਤੀਆਂ। ਇਹ...
  • fb
  • twitter
  • whatsapp
  • whatsapp
featured-img featured-img
ਨਵੀਂ ਦਿੱਲੀ ਵਿਚ ਸ਼ਨਿੱਚਰਵਾਰ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ। -ਫੋਟੋ: ‘ਐਕਸ’ @PMOIndia
Advertisement

ਨਵੀਂ ਦਿੱਲੀ, 26 ਅਕਤੂਬਰ

CMs of Haryana, Mizoram call on Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਨਿੱਚਰਵਾਰ ਨੂੰ ਇਥੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਮਿਜ਼ੋਰਮ ਦੇ ਮੁੱਖ ਮੰਤਰੀ ਲਾਲ ਦੂਹੋਮਾ ਨੇ ਵੱਖੋ-ਵੱਖਰੇ ਤੌਰ ’ਤੇ ਮੁਲਾਕਾਤਾਂ ਕੀਤੀਆਂ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉਤੇ ਪਾਈ ਇਕ ਪੋਸਟ ਰਾਹੀਂ ਦਿੱਤੀ ਹੈ।

Advertisement

ਇਸ ਪੋਸਟ ਵਿਚ ਕਿਹਾ ਗਿਆ ਹੈ, ‘‘ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।’’ ਇਸੇ ਤਰ੍ਹਾਂ ਇਕ ਹੋਰ ਪੋਸਟ ਵਿਚ ਕਿਹਾ ਗਿਆ ਹੈ, ‘‘ਮਿਜ਼ੋਰਮ ਦੇ ਮੁੱਖ ਮੰਤਰੀ ਸ੍ਰੀ ਲਾਲ ਦੂਹੋਮਾ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।’’

ਨਵੀਂ ਦਿੱਲੀ ਵਿਚ ਸ਼ਨਿੱਚਰਵਾਰ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਮਿਜ਼ੋਰਮ ਦੇ ਮੁੱਖ ਮੰਤਰੀ ਲਾਲ ਦੂਹੋਮਾ। -ਫੋਟੋ: ‘ਐਕਸ’ @PMOIndia
ਨਵੀਂ ਦਿੱਲੀ ਵਿਚ ਸ਼ਨਿੱਚਰਵਾਰ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਮਿਜ਼ੋਰਮ ਦੇ ਮੁੱਖ ਮੰਤਰੀ ਲਾਲ ਦੂਹੋਮਾ। -ਫੋਟੋ: ‘ਐਕਸ’ @PMOIndia

ਗ਼ੌਰਤਲਬ ਹੈ ਕਿ ਹਰਿਆਣਾ ਵਿਧਾਨ ਸਭਾ ਦੀਆਂ ਇਸੇ ਮਹੀਨੇ ਹੋਈਆਂ ਚੋਣਾਂ ਵਿਚ ਭਾਜਪਾ ਨੇ ਜਿੱਤ ਦਰਜ ਕੀਤੀ ਹੈ। ਸੂਬੇ ਦੀ 90 ਮੈਂਬਰੀ ਵਿਧਾਨ ਸਭਾ ਵਿਚ ਭਾਰਤੀ ਜਨਤਾ ਪਾਰਟੀ ਨੂੰ 48 ਸੀਟਾਂ ਮਿਲੀਆਂ। ਦੂਜੇ ਪਾਸੇ, ਪਹਿਲਾਂ ਵੀ ਦੋ ਮਿਆਦਾਂ ਦੌਰਾਨ ਸੂਬੇ ਵਿਚ ਭਾਜਪਾ ਦੀ ਹੀ ਸਰਕਾਰ ਹੋਣ ਦੇ ਬਾਵਜੂਦ ਵਿਰੋਧੀ ਪਾਰਟੀ ਕਾਂਗਰਸ ਨੂੰ ਸੱਤਾ ਵਿਰੋਧੀ ਰੁਝਾਨ ਦਾ ਕੋਈ ਫ਼ਾਇਦਾ ਨਹੀਂ ਹੋਇਆ ਅਤੇ ਇਹ 37 ਸੀਟਾਂ ਹੀ ਜਿੱਤ ਸਕੀ। -ਏਐੱਨਆਈ

Advertisement
×