ਉਪ ਰਾਜਪਾਲ ਵੱਲੋਂ ਸੱਦੀ ਮੀਟਿੰਗ ’ਚੋਂ ਮਹਿਬੂਬਾ ਗ਼ੈਰਹਾਜ਼ਰ

ਉਪ ਰਾਜਪਾਲ ਵੱਲੋਂ ਸੱਦੀ ਮੀਟਿੰਗ ’ਚੋਂ ਮਹਿਬੂਬਾ ਗ਼ੈਰਹਾਜ਼ਰ

ਸ੍ਰੀਨਗਰ, 29 ਜੂਨ

ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਵੱਲੋਂ ਅੱਜ ਇਥੇ ਦਿੱਤੀ ਗਈ ਚਾਹ ਪਾਰਟੀ ’ਚੋਂ ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਗ਼ੈਰਹਾਜ਼ਰ ਰਹੀ। ਸਿਨਹਾ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਮੁਖੀਆਂ ਨਾਲ ਅਮਰਨਾਥ ਯਾਤਰਾ ਸਮੇਤ ਹੋਰ ਹਾਲਾਤ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਇਹ ਬੈਠਕ ਸੱਦੀ ਸੀ। ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ, ਭਾਜਪਾ ਦੀ ਸਥਾਨਕ ਇਕਾਈ ਦੇ ਮੁਖੀ ਰਵਿੰਦਰ ਰੈਣਾ ਅਤੇ ਕਾਂਗਰਸ ਪ੍ਰਧਾਨ ਜੀ ਏ ਮੀਰ ਨੇ ਇਸ ਮੀਟਿੰਗ ’ਚ ਹਾਜ਼ਰੀ ਭਰੀ। ਪੀਡੀਪੀ ਦੇ ਮੁੱਖ ਤਰਜਮਾਨ ਸੁਹੇਲ ਬੁਖਾਰੀ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਅਜਿਹੇ ਨਾਜ਼ੁਕ ਸਮੇਂ ’ਚ ਉਪ ਰਾਜਪਾਲ ਆਗੂਆਂ ਨੂੰ ਚਾਹ ਦਾ ਸੱਦਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮੁੱਦੇ ’ਤੇ ਵਿਚਾਰ ਕੀਤਾ ਜਾਣਾ ਸੀ ਤਾਂ ਫਿਰ ਮੀਟਿੰਗ ਦਾ ਏਜੰਡਾ ਤੈਅ ਕੀਤਾ ਜਾਣਾ ਚਾਹੀਦਾ ਸੀ। ਇਸ ਤੋਂ ਪਹਿਲਾਂ ਬੁਖਾਰੀ ਨੇ ਟਵੀਟ ਕਰਕੇ ਕਿਹਾ ਸੀ ਕਿ ਮੀਟਿੰਗ ਦਾ ਸੱਦਾ ਸਵੇਰੇ ਹੀ ਮਿਲਿਆ ਹੈ ਜਦਕਿ ਇਹ ਗੰਭੀਰ ਮਾਮਲਾ ਹੋਣਾ ਚਾਹੀਦਾ ਹੈ। ‘ਇਹ ਕਿਹੋ ਜਿਹਾ ਮਖੌਲ ਹੈ। ਇਹ ਦੱਸੋ ਕਿ ਪ੍ਰਧਾਨ ਮੰਤਰੀ ਦਫ਼ਤਰ ਦੀ ਅਗਵਾਈ ਹੇਠਲੀ ਆਲ ਪਾਰਟੀ ਮੀਟਿੰਗ ’ਚ ਲਏ ਗਏ ਫ਼ੈਸਲਿਆਂ ਦਾ ਕੀ ਬਣਿਆ ਜਿਸ ’ਚ ਉਪ ਰਾਜਪਾਲ ਅਤੇ ਗ੍ਰਹਿ ਮੰਤਰੀ ਦਫ਼ਤਰ ਦੇ ਅਧਿਕਾਰੀ ਵੀ ਹਾਜ਼ਰ ਸਨ।’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਵਿਰੋਧੀ ਧਿਰਾਂ ਵੱਲੋਂ ਬਿੱਲ ਦਾ ਖਰੜਾ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਕਰ...

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਰਾਜ ਸਭਾ ਚੇਅਰਮੈਨ ਵਜੋਂ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ, ਜੀਵਨੀ ਲਿਖਣ ...

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਸਬੰਧੀ ਅਪੀਲ ਸੁਪਰੀਮ ਕੋਰਟ ’ਚ ਪੈ...

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਪੀਵੀ ਸਿੰਧੂ, ਲਕਸ਼ੈ ਸੇਨ ਸਿੰਗਲਜ਼ ਅਤੇ ਰੰਕੀ ਰੈੱਡੀ ਤੇ ਚਿਰਾਗ ਨੇ ਡਬਲਜ...

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਮਿਕਸਡ ਡਬਲਜ਼ ਦੇ ਫਾਈਨਲ ਵਿੱਚ ਸ਼ਰਤ ਤੇ ਅਕੁਲਾ ਦੀ ਜੋੜੀ ਨੇ ਕੀਤੀ ਜਿੱਤ ...