ਸ੍ਰੀਨਗਰ: ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਬਿੂਬਾ ਮੁਫ਼ਤੀ ਨੂੰ ਅੱਜ ਸਰਬਸੰਮਤੀ ਨਾਲ ਮੁੜ ਪੀਡੀਪੀ ਪ੍ਰਧਾਨ ਚੁਣ ਲਿਆ ਗਿਆ। ਮੁਫ਼ਤੀ ਨੂੰ ਤਿੰਨ ਸਾਲਾਂ ਲਈ ਪ੍ਰਧਾਨ ਚੁਣਿਆ ਗਿਆ ਹੈ। ਸੀਨੀਅਰ ਆਗੂ ਗ਼ੁਲਾਮ ਨਬੀ ਲੋਨ ਹੰਜਰਾ ਨੇ ਮੁਫ਼ਤੀ ਦੇ ਨਾਂ ਦੀ ਸਿਫ਼ਾਰਿਸ਼ ਕੀਤੀ। ਇਸ ਦੀ ਖ਼ੁਰਸ਼ੀਦ ਆਲਮ ਨੇ ਹਮਾਇਤ ਕੀਤੀ। ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਜੰਮੂ ਇਕਾਈ ਨੇ ਪਹਿਲਾਂ ਹੀ ਸਰਬਸੰਮਤੀ ਨਾਲ ਮੁਫ਼ਤੀ ਨੂੰ ਪ੍ਰਧਾਨ ਚੁਣ ਲਿਆ ਸੀ। ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਵਿਚ ਪੀਪਲਜ਼ ਡੈਮੋਕਰੈਕਿਟ ਪਾਰਟੀ ਦੀ ਸਥਾਪਨਾ 1998 ਵਿਚ ਮੁਫ਼ਤੀ ਮੁਹੰਮਦ ਸਈਦ ਨੇ ਕੀਤੀ ਸੀ। -ਪੀਟੀਆਈ