ਮੇਹੁਲ ਚੋਕਸੀ ਵੱਲੋਂ ਬੈਲਜੀਅਮ ਦੀ ਸੁਪਰੀਮ ਕੋਰਟ ਵਿੱਚ ਹਵਾਲਗੀ ਨੂੰ ਚੁਣੌਤੀ
Fugitive Mehul Choksi challenges extradition in Belgium Supreme Courtਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੇ ਬੈਲਜੀਅਮ ਦੀ ਸੁਪਰੀਮ ਕੋਰਟ ਵਿੱਚ ਐਂਟਵਰਪ ਅਪੀਲ ਕੋਰਟ ਦੇ 17 ਅਕਤੂਬਰ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਵਿੱਚ ਉਸ ਦੀ ਭਾਰਤ ਨੂੰ ਹਵਾਲਗੀ ਕਰਨ ਲਈ...
Fugitive Mehul Choksi challenges extradition in Belgium Supreme Courtਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੇ ਬੈਲਜੀਅਮ ਦੀ ਸੁਪਰੀਮ ਕੋਰਟ ਵਿੱਚ ਐਂਟਵਰਪ ਅਪੀਲ ਕੋਰਟ ਦੇ 17 ਅਕਤੂਬਰ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਵਿੱਚ ਉਸ ਦੀ ਭਾਰਤ ਨੂੰ ਹਵਾਲਗੀ ਕਰਨ ਲਈ ਕਿਹਾ ਗਿਆ ਸੀ। ਐਂਟਵਰਪ ਵਿੱਚ ਅਪੀਲ ਕੋਰਟ ਦੇ ਸਰਕਾਰੀ ਵਕੀਲ ਨੇ ਕਿਹਾ ਕਿ ਚੋਕਸੀ ਨੇ 30 ਅਕਤੂਬਰ ਨੂੰ ਇਸ ਹਵਾਲਗੀ ਖ਼ਿਲਾਫ਼ ਚੁਣੌਤੀ ਦੇਣ ਦੀ ਅਪੀਲ ਦਾਇਰ ਕੀਤੀ ਸੀ।
ਬੈਲਜੀਅਮ ਦੀ ਐਂਟਵਰਪ ਅਦਾਲਤ ਨੇ ਪਹਿਲਾਂ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੀ ਹਵਾਲਗੀ ਨੂੰ ਹਰੀ ਝੰਡੀ ਦੇ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਭਾਰਤ ਦੀ ਉਸ ਦੀ ਗ੍ਰਿਫਤਾਰੀ ਦੀ ਮੰਗ ਜਾਇਜ਼ ਹੈ ਤੇ ਬੈਲਜੀਅਮ ਪੁਲੀਸ ਵਲੋਂ ਉਸ ਨੂੰ ਗ੍ਰਿਫ਼ਤਾਰ ਕਰਨਾ ਵੀ ਸਹੀ ਸੀ। ਐਂਟਵਰਪ ਪੁਲੀਸ ਨੇ ਮੇਹੁਲ ਨੂੰ ਇਸ ਸਾਲ 11 ਅਪਰੈਲ ਨੂੰ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਚੋਕਸੀ ਪੰਜਾਬ ਨੈਸ਼ਨਲ ਬੈਂਕ ਨਾਲ 13,000 ਕਰੋੜ ਰੁਪਏ ਦੀ ਬੈਂਕ ਕਰਜ਼ਾ ‘ਧੋਖਾਧੜੀ’ ਕੇਸ ਵਿਚ ਜਾਂਚ ਏਜੰਸੀਆਂ ਨੂੰ ਲੋੜੀਂਦਾ ਹੈ। ਚੋਕਸੀ ਦੇ ਬੈਲਜੀਅਮ ਵਿਚ ਹੋਣ ਬਾਰੇ ਪਿਛਲੇ ਸਾਲ ਪਤਾ ਲੱਗਾ ਸੀ। ਹੀਰਾ ਕਾਰੋਬਾਰੀ, ਜੋ 2018 ਵਿਚ ਭਾਰਤ ਛੱਡਣ ਮਗਰੋਂ ਐਂਟੀਗਾ ਵਿਚ ਰਹਿ ਰਿਹਾ ਸੀ, ਮੈਡੀਕਲ ਇਲਾਜ ਲਈ ਉਥੇ ਗਿਆ ਸੀ।
ਸੀਬੀਆਈ ਅਤੇ ਈਡੀ ਨੇ ਚੋਕਸੀ, ਮੋਦੀ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਕਰਮਚਾਰੀਆਂ, ਬੈਂਕ ਅਧਿਕਾਰੀਆਂ ਅਤੇ ਹੋਰਾਂ ਖਿਲਾਫ਼ 2018 ਵਿੱਚ ਮੁੰਬਈ ’ਚ ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਦੀ ਬ੍ਰੈਡੀ ਹਾਊਸ ਸ਼ਾਖਾ ਵਿੱਚ ਕਥਿਤ ਕਰਜ਼ਾ ਧੋਖਾਧੜੀ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਸੀ। ਐਫਆਈਆਰ ਵਿਚ ਦੋਸ਼ ਲਗਾਇਆ ਗਿਆ ਸੀ ਕਿ ਚੋਕਸੀ, ਉਸ ਦੀ ਫਰਮ ਗੀਤਾਂਜਲੀ ਜੈਮਜ਼ ਅਤੇ ਹੋਰਾਂ ਨੇ ‘ਕੁਝ ਬੈਂਕ ਅਧਿਕਾਰੀਆਂ ਨਾਲ ਮਿਲ ਕੇ ਪੀਐਨਬੀ ਨਾਲ ਧੋਖਾਧੜੀ ਕੀਤੀ। ਧੋਖਾਧੜੀ ਨਾਲ ਐਲਓਯੂ (ਅੰਡਰਟੈਕਿੰਗ ਲੈਟਰ) ਜਾਰੀ ਕਰਵਾ ਕੇ ਅਤੇ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਐਫਐਲਸੀ (ਵਿਦੇਸ਼ੀ ਕ੍ਰੈਡਿਟ ਪੱਤਰ) ਵਧਾ ਕੇ ਬੈਂਕ ਨੂੰ ਗਲਤ ਨੁਕਸਾਨ ਪਹੁੰਚਾਇਆ।’ ਪੀਟੀਆਈ

