ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੇਹੁਲ ਚੋਕਸੀ ਦੀ ਹਵਾਲਗੀ ਵਿਰੁੱਧ ਅਪੀਲ ’ਤੇ ਸੁਣਵਾਈ 9 ਦਸੰਬਰ ਨੂੰ

ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਵੱਲੋਂ ਉਸ ਦੀ ਹਵਾਲਗੀ ਨੂੰ ਚੁਣੌਤੀ ਦੇਣ ਵਾਲੇ ਕੇਸ ਦੀ ਸੁਣਵਾਈ ਬੈਲਜੀਅਮ ਦੀ ਸੁਪਰੀਮ ਕੋਰਟ(ਕੋਰਟ ਆਫ਼ ਕੈਸੇਸ਼ਨ) ਵਿੱਚ 9 ਦਸੰਬਰ ਨੂੰ ਹੋਵੇਗੀ। ਚੋਕਸੀ ਨੇ ਬੈਲਜੀਅਮ ਦੀ ਸਿਖਰਲੀ ਅਦਾਲਤ ਵਿੱਚ ਐਂਟਵਰਪ ਕੋਰਟ ਆਫ਼ ਅਪੀਲ ਦੇ 17...
ਮੇਹੁਲ ਚੋਕਸੀ ਦੀ ਫਾਈਲ ਫੋੋਟੋ।
Advertisement
ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਵੱਲੋਂ ਉਸ ਦੀ ਹਵਾਲਗੀ ਨੂੰ ਚੁਣੌਤੀ ਦੇਣ ਵਾਲੇ ਕੇਸ ਦੀ ਸੁਣਵਾਈ ਬੈਲਜੀਅਮ ਦੀ ਸੁਪਰੀਮ ਕੋਰਟ(ਕੋਰਟ ਆਫ਼ ਕੈਸੇਸ਼ਨ) ਵਿੱਚ 9 ਦਸੰਬਰ ਨੂੰ ਹੋਵੇਗੀ। ਚੋਕਸੀ ਨੇ ਬੈਲਜੀਅਮ ਦੀ ਸਿਖਰਲੀ ਅਦਾਲਤ ਵਿੱਚ ਐਂਟਵਰਪ ਕੋਰਟ ਆਫ਼ ਅਪੀਲ ਦੇ 17 ਅਕਤੂਬਰ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਭਾਰਤ ਦੀ ਉਸ ਦੀ ਹਵਾਲਗੀ ਦੀ ਬੇਨਤੀ ਨੂੰ ਬਰਕਰਾਰ ਰੱਖਿਆ ਗਿਆ ਸੀ ਅਤੇ ਇਸ ਨੂੰ ਲਾਗੂ ਕਰਨਾ ਯੋਗ ਕਰਾਰ ਦਿੱਤਾ ਗਿਆ ਸੀ।

ਖਬਰ ਏਜੰਸੀ ਦੇ ਸਵਾਲਾਂ ਦੇ ਜਵਾਬ ਵਿੱਚ ਐਡਵੋਕੇਟ-ਜਨਰਲ ਹੈਨਰੀ ਵੈਂਡਰਲਿੰਡਨ ਨੇ ਕਿਹਾ ਕਿ ਕੋਰਟ ਆਫ਼ ਕੈਸੇਸ਼ਨ 9 ਦਸੰਬਰ ਨੂੰ ਇਸ ਕੇਸ ਦੀ ਸੁਣਵਾਈ ਕਰੇਗੀ। ਉਨ੍ਹਾਂ ਪੀਟੀਆਈ ਨੂੰ ਦੱਸਿਆ ਕਿ ਕੋਰਟ ਆਫ਼ ਕੈਸੇਸ਼ਨ ਸਿਰਫ਼ ਅਪੀਲੀ ਅਦਾਲਤ ਦੇ ਫੈਸਲੇ ਦੀ ਕਾਨੂੰਨੀ ਪਹਿਲੂਆਂ ’ਤੇ ਜਾਂਚ ਕਰਦੀ ਹੈ। ਉਨ੍ਹਾਂ ਕਿਹਾ, "ਇਸ ਲਈ, ਨਵੇਂ ਤੱਥ ਜਾਂ ਸਬੂਤ ਪੇਸ਼ ਨਹੀਂ ਕੀਤੇ ਜਾ ਸਕਦੇ।’’

Advertisement
Advertisement
Tags :
Belgium Supreme CourtChoksi appealCourt of CassationMehul Choksi extraditionPNB scam
Show comments