ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਚੋਣ ਕਰਾਉਣ ਲਈ ਬਣਾਈ ਕਮੇਟੀ ਦੇ ਮੈਂਬਰਾਂ ਨੇ ਅਸਤੀਫ਼ੇ ਦਿੱਤੇ : The Tribune India

ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਚੋਣ ਕਰਾਉਣ ਲਈ ਬਣਾਈ ਕਮੇਟੀ ਦੇ ਮੈਂਬਰਾਂ ਨੇ ਅਸਤੀਫ਼ੇ ਦਿੱਤੇ

ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਚੋਣ ਕਰਾਉਣ ਲਈ ਬਣਾਈ ਕਮੇਟੀ ਦੇ ਮੈਂਬਰਾਂ ਨੇ ਅਸਤੀਫ਼ੇ ਦਿੱਤੇ

ਨਵੀਂ ਦਿੱਲੀ, 17 ਜਨਵਰੀ
ਇਸ ਸਾਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐੱਸਸੀਬੀਏ) ਦੀਆਂ ਚੋਣਾਂ ਕਰਵਾਉਣ ਲਈ ਕਾਇਮ ਕੀਤੀ ਚੋਣ ਕਮੇਟੀ ਦੇ ਤਿੰਨੋਂ ਮੈਂਬਰਾਂ ਨੇ ਅਸਤੀਫ਼ੇ ਦੇ ਦਿੱਤੇ ਹਨ। ਸੀਨੀਅਰ ਐਡਵੋਕੇਟ ਜੈਦੀਪ ਗੁਪਤਾ ਨੂੰ ਐੱਸਸੀਬੀਏ ਚੋਣਾਂ 2020-2021 ਲਈ ਚੋਣ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ। ਕਮੇਟੀ ਵਿਚ ਹਰੇਨ ਪੀ. ਰਾਵਲ ਅਤੇ ਨਕੁਲਾ ਦੀਵਾਨ ਵੀ ਸ਼ਾਮਲ ਸਨ। ਐੱਸਸੀਬੀਏ ਦੇ ਕਾਰਜਕਾਰੀ ਸਕੱਤਰ ਰੋਹਿਤ ਪਾਂਡੇ ਨੂੰ ਭੇਜੇ ਸਾਂਝੇ ਪੱਤਰ ਵਿੱਚ ਚੋਣ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੇ ਡਿਜੀਟਲ ਦੇ ਜ਼ਰੀਏ ਚੋਣਾਂ ਕਰਵਾਉਣ ਦਾ ਫੈਸਲਾ ਲਿਆ ਸੀ ਅਤੇ ਇਸ ਲਈ ਡਿਜੀਟਲ ਕੰਪਨੀ ਐੱਨਐਸਡੀਐੱਲ ਨਾਲ ਗੱਲਬਾਤ ਕੀਤੀ ਸੀ। ਪੱਤਰ ਵਿਚ ਕਿਹਾ ਗਿਆ ਹੈ ਕਿ ਐੱਨਐੱਸਡੀਐੱਲ ਨਾਲ ਸਮਝੌਤੇ ਦਾ ਖਰੜਾ ਅਤੇ ਚੋਣਾਂ ਨੂੰ ਡਿਜੀਟਲ ਤਰੀਕੇ ਨਾਲ ਕਰਵਾਉਣ ਦੀ ਅਨੁਮਾਨਤ ਲਾਗਤ ਨੂੰ ਐੱਸਸੀਬੀਏ ਦੀ ਕਾਰਜਕਾਰੀ ਕਮੇਟੀ ਨੂੰ 14 ਜਨਵਰੀ ਨੂੰ ਭੇਜਿਆ ਗਿਆ ਸੀ। ਪੱਤਰ ਵਿਚ ਕਮੇਟੀ ਮੈਂਬਰਾਂ ਨੇ ਕਿਹਾ, “ਸਾਨੂੰ 14 ਜਨਵਰੀ ਨੂੰ ਕਾਰਜਕਾਰੀ ਕਮੇਟੀ ਤੋਂ ਪਾਸ ਕੀਤਾ ਮਤਾ ਮਿਲਿਆ ਸੀ। ਇਸ ਵਿਚ ਕੁਝ ਫੈਸਲੇ ਲਏ ਗਏ ਸਨ। ਅਸੀਂ ਇਸ ਨੂੰ ਐੱਸਸੀਬੀਏ ਦੀ ਕਾਰਜਕਾਰੀ ਕਮੇਟੀ ਦੁਆਰਾ ਸਾਡੀਆਂ ਹਦਾਇਤਾਂ ਦੀ ਪਾਲਣਾ ਕਰਨ ਤੋਂ 'ਇਨਕਾਰ' ਵਜੋਂ ਵੇਖਦੇ ਹਾਂ।'' ਅਜਿਹੀ ਸਥਿਤੀ ਵਿੱਚ ਉਹ ਅਸਤੀਫਾ ਦੇ ਰਹੇ ਹਨ। ਐਸੋਸੀਏਸ਼ਨ ਦੇ ਕੁੱਝ ਨੇਤਾ ਨਹੀਂ ਚਾਹੁੰਦੇ ਕਿ ਚੋਣ ਡਿਜੀਟਨ ਢੰਗ ਨਾਲ ਹੋਵੇ। ਇੋਸ ਤੋਂ ਪਹਿਲਾਂ ਐਸੋਸੀਏਸ਼ਨ ਦੇ ਪ੍ਰਧਾਨ ਅਸਤੀਫ਼ਾ ਦੇ ਚੁੱਕੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

... ਕਾਗਦ ਪਰ ਮਿਟੈ ਨ ਮੰਸੁ।।

... ਕਾਗਦ ਪਰ ਮਿਟੈ ਨ ਮੰਸੁ।।

ਕੇਂਦਰੀ ਏਸ਼ੀਆ ਵਿਚ ਪੈਰ ਪਸਾਰਦਾ ਚੀਨ

ਕੇਂਦਰੀ ਏਸ਼ੀਆ ਵਿਚ ਪੈਰ ਪਸਾਰਦਾ ਚੀਨ

ਕਰਨਾਟਕ ਵਿਚ ਦੂਹਰਾ ਸੱਤਾ ਵਿਰੋਧ

ਕਰਨਾਟਕ ਵਿਚ ਦੂਹਰਾ ਸੱਤਾ ਵਿਰੋਧ

ਮੁੱਖ ਖ਼ਬਰਾਂ

ਪ੍ਰਧਾਨ ਮੰਤਰੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ

ਨਵੀਂ ਸੰਸਦੀ ਇਮਾਰਤ ਦੇਸ਼ ਦੀ ਵਿਕਾਸ ਯਾਤਰਾ ਦਾ ‘ਸਦੀਵੀ’ ਪਲ: ਮੋਦੀ

ਸੰਸਦ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਖ਼ਿਲਾਫ਼ ਕੇਸ

ਸੰਸਦ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਖ਼ਿਲਾਫ਼ ਕੇਸ

ਦਿੱਲੀ ਪੁਲੀਸ ਨੇ ਜੰਤਰ ਮੰਤਰ ’ਤੇ ਧਰਨੇ ਵਾਲੀ ਥਾਂ ਖਾਲੀ ਕਰਵਾਈ

ਪਹਿਲਵਾਨਾਂ ਦੀ ਹਮਾਇਤ ’ਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਿਆ

ਪਹਿਲਵਾਨਾਂ ਦੀ ਹਮਾਇਤ ’ਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਿਆ

ਗਾਜ਼ੀਪੁਰ ਬਾਰਡਰ ’ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਤਾ ਧਰਨਾ

ਸ਼ਹਿਰ

View All