ਕਸ਼ਮੀਰ ਵਿਚ ਬਹੁਤੀਆਂ ਥਾਵਾਂ ’ਤੇ ਪਾਰਾ ਡਿੱਗਿਆ
ਕਸ਼ਮੀਰ ਵਾਦੀ ਵਿਚ ਬਹੁਤੀਆਂ ਥਾਵਾਂ ’ਤੇ ਪਾਰਾ ਡਿੱਗਣ ਕਰਕੇ ਸਥਾਨਕ ਲੋਕਾਂ ਨੇ ਰਾਤ ਨੂੰ ਕੰਬਣੀ ਛਿੜਦੀ ਰਹੀ। ਵਾਦੀ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਥੋੜ੍ਹੀ ਜਿਹੀ ਧੁੰਦ ਛਾਈ ਹੋਈ ਸੀ। ਅਧਿਕਾਰੀਆਂ ਨੇ ਕਿਹਾ ਕਿ ਸ੍ਰੀਨਗਰ ਵਿੱਚ ਰਾਤ ਦਾ ਤਾਪਮਾਨ ਪਿਛਲੀ ਰਾਤ ਨਾਲੋਂ ਇੱਕ ਡਿਗਰੀ ਘੱਟ ਕੇ ਬੁੱਧਵਾਰ ਨੂੰ ਮਨਫ਼ੀ 2.9 ਡਿਗਰੀ ਸੈਲਸੀਅਸ ’ਤੇ ਆ ਗਿਆ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿਚ ਰਾਤ ਦਾ ਤਾਪਮਾਨ ਆਮ ਨਾਲੋਂ 2.3 ਡਿਗਰੀ ਘੱਟ ਸੀ।
ਦੱਖਣੀ ਕਸ਼ਮੀਰ ਦੇ ਕਾਜ਼ੀਗੁੰਡ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੀ ਰਾਤ ਨਾਲੋਂ 1.6 ਡਿਗਰੀ ਘੱਟ ਹੈ। ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿੱਚ ਪਾਰਾ ਮਨਫ਼ੀ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਦੱਖਣੀ ਕਸ਼ਮੀਰ ਦੇ ਕੋਕਰਨਾਗ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 1.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿੱਚ ਪਾਰਾ ਮਨਫ਼ੀ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਦੱਖਣੀ ਕਸ਼ਮੀਰ ਦੇ ਕੋਕਰਨਾਗ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 1.2 ਡਿਗਰੀ ਸੈਲਸੀਅਸ ਸੀ। ਉਨ੍ਹਾਂ ਕਿਹਾ ਕਿ ਅਮਰਨਾਥ ਯਾਤਰਾ ਦੇ ਬੇਸ ਕੈਂਪ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇੱਕ ਡਿਗਰੀ ਘੱਟ ਹੈ। ਗੁਲਮਰਗ ਵਿੱਚ ਤਾਪਮਾਨ 1.5 ਡਿਗਰੀ ਵਧ ਕੇ ਜ਼ੀਰੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਪੁਲਵਾਮਾ ਅਤੇ ਸ਼ੋਪੀਆਂ ਕਸਬੇ - ਦੋਵੇਂ ਦੱਖਣੀ ਕਸ਼ਮੀਰ ਵਿੱਚ - ਜੰਮੂ ਅਤੇ ਕਸ਼ਮੀਰ ਵਿੱਚ ਸਭ ਤੋਂ ਠੰਢੇ ਰਹੇ ਜਿੱਥੇ ਮਨਫ਼ੀ 5.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਕਿ 12 ਦਸੰਬਰ ਤੱਕ ਮੌਸਮ ਆਮ ਤੌਰ ’ਤੇ ਖੁਸ਼ਕ ਰਹਿਣ ਦੀ ਉਮੀਦ ਹੈ ਜਦੋਂਕਿ 13 ਤੋਂ 15 ਦਸੰਬਰ ਤੱਕ ਉੱਤਰੀ ਅਤੇ ਮੱਧ ਕਸ਼ਮੀਰ ਦੇ ਦੂਰ ਦੁਰਾਡੇ ਉੱਚੇ ਇਲਾਕਿਆਂ ਵਿਚ ਬਹੁਤ ਹਲਕੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਘਾਟੀ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ।
