DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

META ਬਾਲ ਸੁਰੱਖਿਆ ਮਾਮਲੇ ਸਿੱਧੇ ਭਾਰਤੀ ਸਾਈਬਰ ਪੋਰਟਲ ’ਤੇ ਭੇਜੇਗਾ

ਸਰਕਾਰ ਦੇ ਦਬਾਅ ਮਗਰੋਂ ਫੇਸਬੁੱਕ ਤੇ ਇੰਸਟਾਗ੍ਰਾਮ ਦੀ ਮਾਲਕ ਕੰਪਨੀ ਨੇ ਫ਼ੈਸਲਾ ਕੀਤਾ

  • fb
  • twitter
  • whatsapp
  • whatsapp
Advertisement

ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਮਾਲਕ ਕੰਪਨੀ ਮੈਟਾ ਨੇ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਮਾਮਲਿਆਂ ਦੀ ਸਿੱਧੀ ਰਿਪੋਰਟਿੰਗ ਭਾਰਤੀ ਸਾਈਬਰ ਅਪਰਾਧ ਤਾਲਮੇਲ ਕੇਂਦਰ (ਆਈ4ਸੀ) ਦੇ ਪੋਰਟਲ ’ਤੇ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਭਾਰਤ ਸਰਕਾਰ ਵੱਲੋਂ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਵਾਲੀ ਸਮੱਗਰੀ (ਸੀ ਐੱਸ ਈ ਏ ਐੱਮ) ਰੋਕਣ ਲਈ ਪਾਏ ਜਾ ਰਹੇ ਲਗਾਤਾਰ ਦਬਾਅ ਮਗਰੋਂ ਕੰਪਨੀ ਨੇ ਇਹ ਕਦਮ ਚੁੱਕਿਆ ਹੈ।

ਮੈਟਾ ਦੇ ਤਰਜਮਾਨ ਨੇ ਸਪੱਸ਼ਟ ਕੀਤਾ ਕਿ ਬੱਚਿਆਂ ਦੀ ਸੁਰੱਖਿਆ ਉਨ੍ਹਾਂ ਦੀ ਤਰਜੀਹ ਹੈ ਅਤੇ ਉਹ ਅਪਰਾਧੀਆਂ ਨੂੰ ਸਜ਼ਾ ਦਿਵਾਉਣ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਸਥਿਤ ਮੈਟਾ ਭਾਰਤੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਸਿੱਧਾ ਸੰਪਰਕ ਬਣਾਉਣ ਵਾਲੀ ਪਹਿਲੀ ਵੱਡੀ ਤਕਨੀਕੀ ਕੰਪਨੀ ਬਣ ਗਈ ਹੈ। ਇਸ ਤੋਂ ਪਹਿਲਾਂ ਕੰਪਨੀ ਅਜਿਹੇ ਮਾਮਲਿਆਂ ਦੀ ਰਿਪੋਰਟ ਸਿਰਫ਼ ਅਮਰੀਕਾ ਸਥਿਤ ‘ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੌਇਟਿਡ ਚਿਲਡਰਨ’ (ਐੱਨ ਸੀ ਐੱਮ ਈ ਸੀ) ਨੂੰ ਹੀ ਕਰਦੀ ਸੀ।

Advertisement

ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਠੋਸ ਕਦਮ ਨਾ ਚੁੱਕਣ ਵਾਲੇ ਪਲੈਟਫਾਰਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਇਸ ਸਬੰਧੀ ਹੋਰ ਔਨਲਾਈਨ ਕੰਪਨੀਆਂ ਨਾਲ ਵੀ ਸੰਪਰਕ ਕਰ ਰਹੀ ਹੈ। ਦੱਸਣਯੋਗ ਹੈ ਕਿ ਜੁਲਾਈ ਮਹੀਨੇ ਵਿੱਚ ਬੀ ਬੀ ਸੀ ਦੀ ਰਿਪੋਰਟ ਸਾਹਮਣੇ ਆਈ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇੰਸਟਾਗ੍ਰਾਮ ’ਤੇ ਅਜਿਹੇ ਇਸ਼ਤਿਹਾਰ ਚੱਲ ਰਹੇ ਹਨ, ਜੋ ਬੱਚਿਆਂ ਦੀ ਅਸ਼ਲੀਲ ਸਮੱਗਰੀ ਨੂੰ ਉਤਸ਼ਾਹਿਤ ਕਰ ਰਹੇ ਹਨ। ਇਸ ਰਿਪੋਰਟ ਮਗਰੋਂ ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ (ਐੱਨ ਸੀ ਪੀ ਸੀ ਆਰ) ਅਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਦਾ ਸਖ਼ਤ ਨੋਟਿਸ ਲਿਆ ਸੀ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਮੈਟਾ ਨੂੰ ਨੋਟਿਸ ਜਾਰੀ ਕਰਦਿਆਂ ਅਜਿਹੇ ਇਸ਼ਤਿਹਾਰ ਤੁਰੰਤ ਹਟਾਉਣ ਅਤੇ ਜਵਾਬ ਦੇਣ ਦਾ ਹੁਕਮ ਦਿੱਤਾ ਸੀ।

Advertisement

Advertisement
×