ਨਵੀਂ ਦਿੱਲੀ, 18 ਜੁਲਾਈ
ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਉੱਤਰ ਭਾਰਤ ਵਿਚ 18-21 ਜੁਲਾਈ ਅਤੇ ਪੱਛਮੀ ਤੱਟ ’ਤੇ 23 ਜੁਲਾਈ ਤੱਕ ਤੇਜ਼ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ ਆਸਮਾਨੀ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ। ਆਈਐੱਮਡੀ ਨੇ ਕਿਹਾ ਕਿ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ 18 ਤੋਂ 21 ਜੁਲਾਈ ਤੱਕ ਭਾਰੀ ਤੇ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।