ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੌਸਮ ਵਿਭਾਗ ਵੱਲੋਂ ਅਗਲੇ ਹਫਤੇ ਗਰਮੀ ਵਧਣ ਦੀ ਭਵਿੱਖਬਾਣੀ

ਪੱਤਰ ਪ੍ਰੇਰਕ ਨਵੀਂ ਦਿੱਲੀ, 6 ਜੂਨ ਇਸ ਹਫ਼ਤੇ ਗਰਮੀ ਤੋਂ ਹਲਕੀ ਰਾਹਤ ਮਿਲਣ ਤੋਂ ਬਾਅਦ ਅਗਲੇ ਪੰਜ ਦਿਨਾਂ ਵਿੱਚ ਗਰਮੀ ਵਧਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਸਬੰਧੀ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਬਾਰੇ ਕਿਹਾ...
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 6 ਜੂਨ

Advertisement

ਇਸ ਹਫ਼ਤੇ ਗਰਮੀ ਤੋਂ ਹਲਕੀ ਰਾਹਤ ਮਿਲਣ ਤੋਂ ਬਾਅਦ ਅਗਲੇ ਪੰਜ ਦਿਨਾਂ ਵਿੱਚ ਗਰਮੀ ਵਧਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਸਬੰਧੀ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਬਾਰੇ ਕਿਹਾ ਗਿਆ ਹੈ। ਹਲਾਂਕਿ ਭਾਰਤੀ ਮੌਸਮ ਵਿਭਾਗ ਨੇ ਲੂ ਵਾਲੇ ਹਾਲਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ ਕੁੱਝ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਅਤੇ ਵੱਧ ਤੋਂ ਵੱਧ ਤਾਪਮਾਨ ਵੀ ਆਮ ਨਾਲੋਂ 5 ਤੋਂ 7 ਡਿਗਰੀ ਸੈਲੀਅਸ ਤੱਕ ਘੱਟ ਸੀ।

ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਅਗਲੇ ਹਫ਼ਤੇ ਦੀ ਸ਼ੁਰੂਆਤ ਤੱਕ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਰਿਪੋਰਟ ਅਨੁਸਾਰ ਬੀਤੇ ਹਫ਼ਤੇ ਵੱਧ ਤੋਂ ਵੱਧ ਤਾਪਮਾਨ 39.5 ਡਿਗਰੀ ਸੈਲਸੀਅਸ ਦੇ ਆਸ-ਪਾਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦੇ ਆਸ-ਪਾਸ ਸੀ। ਜਾਰੀ ਰਿਪੋਰਟ ਅਨੁਸਾਰ ਅਗਲੇ ਹਫ਼ਤੇ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ ਅਤੇ ਕੁਝ ਥਾਵਾਂ ’ਤੇ ਗਰਜ-ਤੂਫ਼ਾਨ ਦੀ ਵੀ ਸੰਭਾਵਨਾ ਹੈ।

Advertisement