ਬਾੜਮੇਰ (ਰਾਜਸਥਾਨ), 28 ਜੁਲਾਈ
ਭਾਰਤੀ ਹਵਾਈ ਸੈਨਾ ਦਾ ਦੋ ਸੀਟਰ ਮਿੱਗ-21 ਜਹਾਜ਼ ਅੱਜ ਰਾਤ 9.30 ਵਜੇ ਦੇ ਕਰੀਬ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ। ਏਅਰਫੋਰਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ਼ ਇੰਕੁਆਰੀ ਦੇ ਹੁਕਮ ਦਿੱਤੇ ਗਏ ਹਨ। ਹਾਦਸੇ ਦਾ ਪਤਾ ਚੱਲਦੇ ਹੀ ਸੀਨੀਅਰ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚੇ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹਾਦਸੇ ’ਤੇ ਦੁੱਖ ਜ਼ਾਹਿਰ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। –ਪੀਟੀਆਈ