ਸ੍ਰੀਨਗਰ, 4 ਅਗਸਤ
ਜੰਮੂ ਤੇ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਵੱਲੋਂ ਕੀਤੇ ਗ੍ਰਨੇਡ ਹਮਲੇ ਵਿੱਚ ਇਕ ਪਰਵਾਸੀ ਮਜ਼ਦੂਰ ਮਾਰਿਆ ਗਿਆ ਜਦੋਂਕਿ ਦੋ ਹੋਰ ਜ਼ਖ਼ਮੀ ਹੋ ਗਏ। ਕਸ਼ਮੀਰ ਜ਼ੋਨ ਪੁਲੀਸ ਨੇ ਟਵੀਟ ਕੀਤਾ, ‘‘ਦਹਿਸ਼ਤਗਰਦਾਂ ਨੇ ਪੁਲਵਾਮਾ ਦੇ ਗਡੂਰਾ ਇਲਾਕੇ ਵਿੱਚ ਪਰਵਾਸੀ ਮਜ਼ਦੂਰਾਂ ’ਤੇ ਗ੍ਰਨੇਡ ਸੁੱਟਿਆ, ਜਿਸ ਵਿੱਚ ਇਕ ਮਜ਼ਦੂਰ ਹਲਾਕ ਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਇਲਾਕੇ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਵਿੱਢ ਦਿੱਤੀ ਹੈ।’’ -ਪੀਟੀਆਈ