ਨਵੀਂ ਦਿੱਲੀ, 1 ਸਤੰਬਰ
ਪਰਵਾਸੀ ਕਾਮਿਆਂ ਦੀ ਭਲਾਈ ਲਈ ਬਣਾਏ ਗਏ ਤਿੰਨ ਕਾਨੂੰਨ ਲਾਗੂ ਕਰਨ ਸਬੰਧੀ ਮਹਾਰਾਸ਼ਟਰ ਤੇ ਦਿੱਲੀ ਸਰਕਾਰ ਵੱਲੋਂ ਹਲਫ਼ਨਾਮੇ ਨਾ ਭਰੇ ਜਾਣ ਕਾਰਨ ਸੁਪਰੀਮ ਕੋਰਟ ਨੇ ਨਰਾਜ਼ਗੀ ਜ਼ਾਹਰ ਕੀਤੀ ਹੈ। ਇੱਥੇ ਪਰਵਾਸੀ ਕਾਮਿਆਂ ਨਾਲ ਸਬੰਧਤ ਇੱਕ ਕੇਸ ਦੀ ਸੁਣਵਾਈ ਕਰਦਿਆਂ ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਹਲਫ਼ਨਾਮਾ ਦਾਇਰ ਨਾ ਕਰਨ ਤੋਂ ਸਪੱਸ਼ਟ ਤੌਰ ’ਤੇ ਸੰਕੇਤ ਮਿਲਦਾ ਹੈ ਕਿ ਸੂਬੇ ਇਹ ਕਾਨੂੰਨ ਲਾਗੂ ਕਰਨ ’ਚ ਰੁਚੀ ਨਹੀਂ ਰੱਖਦੇ।
-ਪੀਟੀਆਈ