ਸ੍ਰੀਨਗਰ, 12 ਸਤੰਬਰ
ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਮੁਕਾਬਲੇ ਦੌਰਾਨ ਇੱਕ ਅਣਪਛਾਤਾ ਅਤਿਵਾਦੀ ਮਾਰਿਆ ਗਿਆ ਅਤੇ ਇਸ ਦੌਰਾਨ ਗੋਲੀ ਲੱਗਣ ਕਾਰਨ ਇੱਕ ਸੁਰੱਖਿਆ ਜਵਾਨ ਵੀ ਜ਼ਖ਼ਮੀ ਹੋ ਗਿਆ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸੂੁਹ ਮਿਲਣ ’ਤੇ ਜ਼ਿਲ੍ਹੇ ਦੇ ਹੈਫ਼ ਸ਼ਿਰਮਲ ਖੇਤਰ ਵਿੱਚ ਤਲਾਸ਼ੀ ਮੁਹਿੰਮ ਆਰੰਭੀ ਗਈ। ਇਸੇ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀ, ਜਿਸ ’ਤੇ ਸੁਰੱਖਿਆ ਬਲਾਂ ਨੇ ਵੀ ਜੁਆਬੀ ਕਾਰਵਾਈ ਕੀਤੀ। ਮੁਕਾਬਲੇ ਦੌਰਾਨ ਇੱਕ ਅਤਿਵਾਦੀ ਮਾਰਿਆ ਗਿਆ, ਜਦ ਕਿ ਗੋਲੀ ਲੱਗਣ ਕਾਰਨ ਇੱਕ ਸੁਰੱਖਿਆ ਜਵਾਨ ਵੀ ਜ਼ਖ਼ਮੀ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਦੇਰ ਰਾਤ ਤੱਕ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ ਸੀ। -ਪੀਟੀਆਈ