ਨਵੀਂ ਦਿੱਲੀ, 16 ਜੁਲਾਈ
ਭਾਰਤ ਅਤੇ ਚੀਨ ਦੇ ਸੀਨੀਅਰ ਕਮਾਂਡਰਾਂ ਨੇ ਪੂਰਬੀ ਲੱਦਾਖ ਵਿਚ ਤਣਾਅ ਘਟਾਉਣ ਲਈ ਫੌਜਾਂ ਨੂੰ ਪਿੱਛੇ ਹਟਾਉਣ ਲਈ ਚੁੱਕੇ ਕਦਮਾਂ ਦੇ ਪਹਿਲੇ ਪੜਾਅ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਸੂਤਰਾਂ ਮੁਤਾਬਕ ਦੋਵੇਂ ਮੁਲਕ ਪੂਰੀ ਤਰ੍ਹਾਂ ਉਦੇਸ਼ ਦੀ ਪੂਰਤੀ ਲਈ ਵਚਨਬੱਧ ਹਨ। ਉਨ੍ਹਾਂ ਮੁਤਾਬਕ ਪ੍ਰਕਿਰਿਆ ਗੁੰਝਲਦਾਰ ਹੈ ਅਤੇ ਇਸ ’ਤੇ ਲਗਾਤਾਰ ਨਜ਼ਰ ਰੱਖਣ ਦੀ ਲੋੜ ਹੈ। ਇਸ ਲਈ ਨਿਯਮਤ ਕੂਟਨੀਤਿਕ ਅਤੇ ਫੌਜੀ ਗੱਲਬਾਤ ਰਾਹੀਂ ਸ਼ਾਂਤੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ।