ਵਿਦੇਸ਼ ਮੰਤਰਾਲੇ ਵੱਲੋਂ ਬਲੂਮਬਰਗ ਦੀ ਰਿਪੋਰਟ ਖਾਰਜ
ਵਿਦੇਸ਼ ਮੰਤਰਾਲੇ ਨੇ ਬਲੂਮਬਰਗ ਦੀ ਉਸ ਰਿਪੋਰਟ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ‘ਗੁਪਤ’ ਪੱਤਰ ਭੇਜਿਆ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ, ‘‘ਅਸੀਂ ਰਿਪੋਰਟ ਦੇਖੀ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰ ਸਕਦੇ ਹਾਂ ਕਿ ਪੱਤਰ ਵਾਲੀ ਕਹਾਣੀ ਝੂਠੀ ਹੈ।’’ ਬਲੂਮਬਰਗ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪੱਤਰ ਵਿੱਚ ਅਮਰੀਕਾ ਦੇ ਉਨ੍ਹਾਂ ਸਮਝੌਤਿਆਂ ’ਤੇ ਚਿੰਤਾ ਜ਼ਾਹਰ ਕੀਤੀ, ਜੋ ਕਿ ਚੀਨ ਦੇ ਹਿੱਤਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਪੇਈਚਿੰਗ ਦੀਆਂ ਕਾਰਵਾਈਆਂ ਦੇ ਪ੍ਰਬੰਧਨ ਲਈ ਜ਼ਿੰਮੇਵਾਰ ਇੱਕ ਸੂਬਾਈ ਅਧਿਕਾਰੀ ਦਾ ਨਾਮ ਵੀ ਲਿਆ ਗਿਆ ਸੀ। ਇਨ੍ਹਾਂ ਦਾਅਵਿਆਂ ਦਰਮਿਆਨ, ਵਿਦੇਸ਼ ਮੰਤਰਾਲੇ ਨੇ ਦੋਹਾਂ ਦੇਸ਼ਾਂ ਵਿਚਾਲੇ ਉੱਚ ਪੱਧਰੀ ਸਬੰਧਾਂ ’ਤੇ ਜ਼ੋਰ ਦਿੱਤਾ। 31 ਅਗਸਤ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ 2026 ’ਚ ਭਾਰਤ ’ਚ ਹੋਣ ਵਾਲੇ ਬ੍ਰਿਕਸ ਸੰਮੇਲਨ ਲਈ ਸੱਦਾ ਦਿੱਤਾ ਸੀ।