ਨਵੀਂ ਦਿੱਲੀ, 21 ਜਨਵਰੀ
ਦੇਸ਼ ਦੀ ਸਰਵਉਚ ਅਦਾਲਤ ਨੇ ਵੈਬ ਸੀਰੀਜ਼ ‘ਮਿਰਜ਼ਾਪੁਰ’ ਬਾਰੇ ਸ਼ਿਕਾਇਤ ਮਿਲਣ ਤੋਂ ਬਾਅਦ ਕੇਂਦਰ ਤੇ ਐਮਾਜ਼ੋਨ ਪ੍ਰਾਈਮ ਵੀਡੀਓ ਐਂਡ ਐਕਸਲ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਤਰ ਪ੍ਰਦੇਸ਼ ਦੇ ਮਿਰਜ਼ਾਪੁਰ ਦੀ ਇਤਿਹਾਸਕ ਤੇ ਸੱਭਿਆਚਾਰਕ ਦਿੱਖ ਨੂੰ ਵਿਗਾੜ ਕੇ ਇਸ ਨੂੰ ਗੁੰਡਿਆਂ ਦਾ ਸ਼ਹਿਰ ਦਿਖਾਇਆ ਗਿਆ। ਪਟੀਸ਼ਨਕਰਤਾ ਨੇ ਕਿਹਾ ਕਿ ਮਿਰਜ਼ਾਪੁਰ ਦੀ ਇਤਿਹਾਸਕ ਦਿੱਖ ਨੂੰ ਬਰਕਰਾਰ ਰੱਖਿਆ ਜਾਵੇ।-ਪੀਟੀਆਈ