ਦਹਿਸ਼ਤਗਰਦਾਂ ਵੱਲੋਂ ਸਿਮ ਕਾਰਡਾਂ ਦੀ ਦੁਰਵਰਤੋਂ: ਕਸ਼ਮੀਰ ਵਾਦੀ ਵਿਚ ਕਈ ਥਾਵਾਂ ’ਤੇ ਛਾਪੇ
ਕਾਊਂਟਰ ਇੰਟੈਲੀਜੈਂਸ ਕਸ਼ਮੀਰ (CIK) ਨੇ ਦਹਿਸ਼ਤਗਰਦਾਂ ਵੱਲੋਂ ਸਿਮ ਕਾਰਡਾਂ ਦੀ ਦੁਰਵਰਤੋਂ ਦੇ ਸਬੰਧ ਵਿੱਚ ਐਤਵਾਰ ਨੂੰ ਘਾਟੀ ਦੇ ਤਿੰਨ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਕਿਹਾ, ‘‘ਸੀਆਈਕੇ ਰਾਸ਼ਟਰ ਵਿਰੋਧੀ ਅਨਸਰਾਂ ਵੱਲੋਂ ਸਿਮ ਕਾਰਡਾਂ ਦੀ ਦੁਰਵਰਤੋਂ ਦੀ ਜਾਂਚ...
Advertisement
ਕਾਊਂਟਰ ਇੰਟੈਲੀਜੈਂਸ ਕਸ਼ਮੀਰ (CIK) ਨੇ ਦਹਿਸ਼ਤਗਰਦਾਂ ਵੱਲੋਂ ਸਿਮ ਕਾਰਡਾਂ ਦੀ ਦੁਰਵਰਤੋਂ ਦੇ ਸਬੰਧ ਵਿੱਚ ਐਤਵਾਰ ਨੂੰ ਘਾਟੀ ਦੇ ਤਿੰਨ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ।
ਅਧਿਕਾਰੀਆਂ ਨੇ ਕਿਹਾ, ‘‘ਸੀਆਈਕੇ ਰਾਸ਼ਟਰ ਵਿਰੋਧੀ ਅਨਸਰਾਂ ਵੱਲੋਂ ਸਿਮ ਕਾਰਡਾਂ ਦੀ ਦੁਰਵਰਤੋਂ ਦੀ ਜਾਂਚ ਦੀ ਕੜੀ ਵਜੋਂ ਕੁਲਗਾਮ, ਕੁੰਜ਼ਰ (ਬਾਰਾਮੁਲਾ) ਅਤੇ ਸ਼ੋਪੀਆਂ ਵਿੱਚ ਛਾਪੇ ਮਾਰ ਰਿਹਾ ਹੈ।’’ ਉਨ੍ਹਾਂ ਕਿਹਾ ਕਿ ਸੀਆਈਕੇ ਦੇ ਜਾਸੂਸਾਂ ਨੇ ਤਲਾਸ਼ੀ ਦੌਰਾਨ ਕੁਝ ਸਿਮ ਕਾਰਡ ਜ਼ਬਤ ਕੀਤੇ ਹਨ।
Advertisement
ਅਧਿਕਾਰੀਆਂ ਨੇ ਕਿਹਾ ਕਿ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਸੀਆਈਕੇ ਜੰਮੂ ਅਤੇ ਕਸ਼ਮੀਰ ਪੁਲੀਸ ਅਧੀਨ ਵਿਸ਼ੇਸ਼ ਇਕਾਈ ਹੈ।
Advertisement
Advertisement
×

