ਨਵੀਂ ਦਿੱਲੀ, 16 ਮਾਰਚ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਲੋਕ ਸਭਾ ਵਿੱਚ ਸੋਸ਼ਲ ਮੀਡੀਆ ਦੀ ਦੁਰਵਰਤੋਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਇਹ ਦੇਸ਼ ਦੇ ਲੋਕਤੰਤਰ ਅਤੇ ਸਮਾਜਿਕ ਸਦਭਾਵਨਾ ਲਈ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਭਾਰਤ ਵਿੱਚ ਚੋਣ ਰਾਜਨੀਤੀ ‘ਤੇ ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਕੰਪਨੀਆਂ ਦੇ ਯੋਜਨਾਬੱਧ ਪ੍ਰਭਾਵ ਨੂੰ ਖਤਮ ਕਰਨਾ ਚਾਹੀਦਾ ਹੈ।