ਲਖਨਊ, 18 ਸਤੰਬਰ
ਉੱਤਰ ਪ੍ਰਦੇਸ਼ ਵਿੱਚ ਮਊ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਘੋਸੀ ਤੋਂ ਚੁਣੇ ਗਏ ਵਿਧਾਇਕ ਸੁਧਾਕਰ ਸਿੰਘ ਨੇ ਅੱਜ ਵਿਧਾਨ ਸਭਾ ਦੀ ਮੈਂਬਰੀ ਦਾ ਹਲਫ਼ ਲਿਆ। ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਇੱਕ ਅਧਿਕਾਰੀ ਮੁਤਾਬਕ ਸਪੀਕਰ ਸਤੀਸ਼ ਮਹਾਨਾ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਸਮਾਜਵਾਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼ਿਵਪਾਲ ਯਾਦਵ, ਪਾਰਟੀ ਦੀ ਯੂਪੀ ਇਕਾਈ ਦੇ ਪ੍ਰਧਾਨ ਨਰੇਸ਼ ਉੱਤਮ ਪਟੇਲ ਅਤੇ ਸੀਨੀਅਰ ਪਾਰਟੀ ਆਗੂ ਰਾਜੇਂਦਰ ਚੌਧਰੀ ਵੀ ਮੌਜੂਦ ਸਨ। -ਪੀਟੀਆਈ