ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਸਤੰਬਰ
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਲੋਕ ਸਭਾ ਵਿੱਚ ਖੇਤੀ ਬਿੱਲ ਪਾਸ ਹੋਣ ਦੇ ਵਿਰੋਧ ’ਚ ਅੱਜ ਦੇਰ ਰਾਤ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ, ‘ਮੈਂ ਇਸ ਕਾਲੇ ਦਿਨ ਦਾ ਹਿੱਸਾ ਨਹੀਂ ਬਣਨਾ ਚਾਹੁੰਦਾ।’ ਨਾਗਰਾ ਨੇ ਇਕ ਟਵੀਟ ਕਰਕੇ ਆਪਣੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ।