ਨਵੀਂ ਦਿੱਲੀ: ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਨੇ ਇੱਕ ਐਂਡਰੌਇਡ ਮੋਬਾਈਲ ਐਪ ਲਾਂਚ ਕੀਤੀ ਹੈ ਜਿਸ ਤੋਂ ਲੋਕ ਪ੍ਰੀਖਿਆ ਅਤੇ ਭਰਤੀ ਸਬੰਧੀ ਜਾਣਕਾਰੀ ਹਾਸਲ ਕਰ ਸਕਣਗੇ। ਮੋਬਾਈਲ ਐਪਲੀਕੇਸ਼ਨ ਹੁਣ ਗੂਗਲ ਪਲੇਅ ਸਟੋਰ ’ਤੇ ਉਪਲੱਬਧ ਹੈ। ਇਹ ਮੋਬਾਈਲ ਐਪ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦੀ ਹੈ। ਦੱਸਣਯੋਗ ਹੈ ਯੂਪੀਐੱਸਸੀ ਕੇਂਦਰ ਸਰਕਾਰ ਦੀਆਂ ਨੌਕਰੀਆਂ ਲਈ ਸਿਵਲ ਸੇਵਾਵਾਂ ਪ੍ਰੀਖਿਆ ਸਣੇ ਕਈ ਪ੍ਰੀਖਿਆਵਾਂ ਕਰਵਾਉਂਦੀ ਹੈ। -ਪੀਟੀਆਈ