ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੈੱਸ ਸੇਵਾਵਾਂ ਸੋਮਵਾਰ ਦੁਪਹਿਰ ਤੱਕ ਬੰਦ : The Tribune India

ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੈੱਸ ਸੇਵਾਵਾਂ ਸੋਮਵਾਰ ਦੁਪਹਿਰ ਤੱਕ ਬੰਦ

ਆਨਲਾਈਨ ਖਰੀਦਦਾਰੀ ਅਤੇ ਡਿਜੀਟਲ ਪੈਮੇਂਟ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ

ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੈੱਸ ਸੇਵਾਵਾਂ ਸੋਮਵਾਰ ਦੁਪਹਿਰ ਤੱਕ ਬੰਦ

ਆਤਿਸ਼ ਗੁਪਤਾ

ਚੰਡੀਗੜ੍ਹ, 19 ਮਾਰਚ

ਪੰਜਾਬ ਵਿੱਚ ਇੰਟਰਨੇਟ ਅਤੇ ਐੱਸਐੱਮਐੈੱਸ ਸੇਵਾਵਾਂ 20 ਮਾਰਚ ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਇਹ ਐਲਾਨ ਪੰਜਾਬ ਦੇ ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਸ਼ਨਿਚਰਵਾਰ ਦੁਪਹਿਰ ਤੋਂ ਮੋਬਾਈਲ ਇੰਟਰਨੈੱਟ ਅਤੇ ਐਸਐਮਐਸ ਸੇਵਾ ਬੰਦ ਚੱਲ ਰਹੀ ਹੈ। ਗੌਰਤਲਬ ਹੈ ਕਿ ਪੰਜਾਬ ਪੁਲੀਸ ਵੱਲੋਂ ਲੰਘੇ ਦਿਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਖ਼ਿਲਾਫ਼ ਕੀਤੀ ਕਾਰਵਾਈ ਤੋਂ ਬਾਅਦ ਸੂਬੇ ਵਿੱਚ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਕਰ ਦਿੱਤੀ ਸੀ ਜਿਸ ਨੂੰ ਅਗਲੇ 24 ਘੰਟਿਆਂ ਲਈ ਵਧਾ ਦਿੱਤਾ ਗਿਆ ਹੈ। ਉਧਰ, ਸੂਬੇ ਵਿੱਚ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਬੰਦ ਹੋਣ ਕਰਕੇ ਆਮ ਜੀਵਨ ’ਤੇ ਕਾਫੀ ਅਸਰ ਪੈ ਰਿਹਾ ਹੈ। ਇੰਟਰਨੈੱਟ ਬੰਦ ਹੋਣ ਕਾਰਨ ਲੋਕਾਂ ਦੇ ਕਾਰੋਬਾਰ ਤੇ ਬੱਚਿਆਂ ਦੀ ਪੜ੍ਹਾਈ ’ਤੇ ਵੀ ਕਾਫੀ ਅਸਰ ਪਿਆ ਹੈ ਅਤੇ ਆਨਲਾਈਨ ਕਾਰੋਬਾਰ ਕਰਨ ਵਾਲਿਆਂ ਦੀਆਂ ਦਿੱਕਤਾਂ ਵਧ ਗਈਆਂ ਹਨ। ਸੂਬੇ ’ਚ ਪਿਛਲੇ 24 ਘੰਟੇ ਤੋਂ ਆਨਲਾਈਨ ਖਰੀਦਦਾਰੀ ਕਰਨ ਅਤੇ ਡਿਜੀਟਲ ਪੈਮੇਂਟ ਸਿਸਟਮ ਵੀ ਠੱਪ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਲੋਕ ਆਪਣੇ ਕੋਲ ਨਗ਼ਦੀ ਰੱਖਣ ਦੀ ਥਾਂ ਡਿਜੀਟਲ ਪੈਮੇਂਟ ਰਾਹੀ ਰੋਜ਼ਾਨਾ ਕਰੋੜਾਂ ਰੁਪਏ ਦਾ ਲੈਣ-ਦੇਣ ਕਰਦੇ ਹਨ। ਵੱਡੀ ਗਿਣਤੀ ਲੋਕ ਦੁਕਾਨਾਂ ’ਤੇ ਖਰੀਦਦਾਰੀ ਕਰਨ ਵੇਲੇ ਗੂਗਲ ਪੇਅ, ਫੋਨ ਪੇਅ ਜਾਂ ਡਿਜੀਟਲ ਪੈਮੇਂਟ ਦੀ ਵਾਧੂ ਵਰਤੋਂ ਕਰਦੇ ਹਨ, ਪਰ ਪੰਜਾਬ ਵਿੱਚ ਸ਼ਨਿਚਰਵਾਰ ਦੁਪਹਿਰ ਤੋਂ ਇੰਟਰਨੈੱਟ ਸੇਵਾ ਬੰਦ ਹੋਣ ਕਰਕੇ ਲੋਕਾਂ ਨੂੰ ਡਿਜੀਟਲ ਲੈਣ-ਦੇਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All