ਮੋਦੀ ਤੇ ਪੂਤਿਨ ਨੇ ਦੁਵੱਲੇ ਸਬੰਧ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ

ਮੋਦੀ ਤੇ ਪੂਤਿਨ ਨੇ ਦੁਵੱਲੇ ਸਬੰਧ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ

ਨਵੀਂ ਦਿੱਲੀ, 18 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਟੈਲੀਫੋਨ ’ਤੇ ਗੱਲਬਾਤ ਕਰਦਿਆਂ ਭਾਰਤ ਅਤੇ ਰੂਸ ਵਿਚਾਲੇ ‘ਵਿਸ਼ੇਸ਼ ਅਤੇ ਅਧਿਕਾਰਤ ਰਣਨੀਤਕ ਭਾਈਵਾਲੀ’ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਸ੍ਰੀ ਮੋਦੀ ਨੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਵਾਸਤੇ ਸ੍ਰੀ ਪੂਤਿਨ ਦੀ ਨਿੱਜੀ ਵਚਨਬੱਧਤਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਭਾਰਤ ਵਿੱਚ ਅਗਲੇ ਭਾਰਤ-ਰੂਸ ਸੰਮੇਲਨ ’ਚ ਉਨ੍ਹਾਂ ਦਾ ਸਵਾਗਤ ਕਰਨ ਲਈ ਤਿਆਰ ਹਨ।ਇਹ ਟੈਲੀਫੋਨ ਰੂਸੀ ਰਾਸ਼ਟਰਪਤੀ ਪੂਤਿਨ ਵੱਲੋਂ ਕੀਤਾ ਗਿਆ ਸੀ। ਵਿਦੇਸ਼ ਮੰਤਰਾਲੇ ਨੇ ਦੱਸਿਆ, ‘ਦੋਵੇਂ ਨੇਤਾਵਾਂ ਨੇ ਭਾਰਤ ਅਤੇ ਰੂਸ ਵਿਚਾਲੇ ਵਿਸ਼ੇਸ਼ ਅਤੇ ਅਧਿਕਾਰਤ ਰਣਨੀਤਕ ਭਾਈਵਾਲੀ’ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਚਨਬੱਧਤਾ ਦੁਹਰਾਈ ਅਤੇ ਕੋਵਿਡ-19 ਮਹਾਮਾਰੀ ਦੇ ਬਾਵਜੂਦ ਦੁਵੱਲੀ ਗੱਲਬਾਤ ਨੂੰ ਗਤੀਸ਼ੀਲ ਰੱਖਣ ’ਤੇ ਖੁਸ਼ੀ ਪ੍ਰਗਟਾਈ।’

ਇਸ ਦੌਰਾਨ ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵੱਲੋਂ ਹਾਲ ’ਚ ਹੀ ਮਾਸਕੋ ਦੇ ਕੀਤੇ ਦੌਰਿਆਂ ਬਾਰੇ ਵੀ ਜ਼ਿਕਰ ਕੀਤਾ ਗਿਆ। ਵਿਦੇਸ਼ ਮੰਤਰਾਲੇ ਮੁਤਾਬਕ ਸ੍ਰੀ ਮੋਦੀ ਨੇ ਇਸ ਸਾਲ ਰੂਸ ਵੱਲੋਂ ਐੱਸਸੀਓ ਅਤੇ ਬਰਿਕਸ ਦੀ ਸਫਲਤਾਪੂਰਵਕ ਅਗਵਾਈ ਲਈ ਸ੍ਰੀ ਪੂਤਿਨ ਦਾ ਧੰਨਵਾਦ ਵੀ ਕੀਤਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All