ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ੇਅਰ ਬਾਜ਼ਾਰ ਦੇ ਸਭ ਤੋਂ ਵੱਡੇ ਘੁਟਾਲੇ ਵਿੱਚ ਮੋਦੀ ਤੇ ਸ਼ਾਹ ਸਿੱਧੇ ਤੌਰ ’ਤੇ ਸ਼ਾਮਲ: ਰਾਹੁਲ ਗਾਂਧੀ

ਨਵੀਂ ਦਿੱਲੀ, 6 ਜੂਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੇਅਰ ਬਾਜ਼ਾਰ ਦੇ ਘੁਟਾਲੇ ’ਚ ਸਿੱਧੇ ਤੌਰ 'ਤੇ ਸ਼ਾਮਲ ਹਨ। ਉਨ੍ਹਾਂ ਇਸ ਘੁਟਾਲੇ ਨੂੰ ‘ਸਭ ਤੋਂ ਵੱਡਾ ਸਟਾਕ ਮਾਰਕੀਟ...
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ। ਫੋਟੋ: ਮੁਕੇਸ਼ ਅੱਗਰਵਾਲ
Advertisement

ਨਵੀਂ ਦਿੱਲੀ, 6 ਜੂਨ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੇਅਰ ਬਾਜ਼ਾਰ ਦੇ ਘੁਟਾਲੇ ’ਚ ਸਿੱਧੇ ਤੌਰ 'ਤੇ ਸ਼ਾਮਲ ਹਨ। ਉਨ੍ਹਾਂ ਇਸ ਘੁਟਾਲੇ ਨੂੰ ‘ਸਭ ਤੋਂ ਵੱਡਾ ਸਟਾਕ ਮਾਰਕੀਟ ਘੁਟਾਲਾ’ ਕਰਾਰ ਦਿੱਤਾ ਜਿਸ ਵਿੱਚ ਪ੍ਰਚੂਨ ਨਿਵੇਸ਼ਕਾਂ ਨੂੰ 30 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਇਸ ਦੀ ਇੱਕ ਸਾਂਝੀ ਸੰਸਦੀ ਕਮੇਟੀ ਤੋਂ ਜਾਂਚ ਦੀ ਮੰਗ ਕੀਤੀ ਹੈ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ‘ਫਰਜ਼ੀ’ ਐਗਜ਼ਿਟ ਪੋਲ ਤੋਂ ਬਾਅਦ ਸਟਾਕ ਮਾਰਕੀਟ ਵਿੱਚ ਵਾਧਾ ਹੋਇਆ ਅਤੇ ਫਿਰ 4 ਜੂਨ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇ ਦਿਨ ਇਹ ਮਾਰਕੀਟ ਮੂਧੇ ਮੂੰਹ ਡਿੱਗ ਪਈ ਜਿਸ ਕਾਰਨ ਪ੍ਰਚੂਨ ਨਿਵੇਸ਼ਕਾਂ ਨੂੰ 30 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ। -ਪੀਟੀਆਈ

Advertisement

Advertisement