ਬੰਗਲੁਰੂ: ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਅੱਜ ਕੇਂਦਰ ਤੇ ਕਰਨਾਟਕ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਦੋਵਾਂ ਸਰਕਾਰਾਂ ਨੇ ਕਿਸਾਨਾਂ ਦੀ ਜ਼ਿੰਦਗੀ ਤੇ ਰੋਜ਼ੀ-ਰੋਟੀ ’ਤੇ ਹਮਲੇ ਸ਼ੁਰੂ ਕੀਤੇ ਹਨ। ਕਰਨਾਟਕ ਵਿਧਾਨ ਸਭਾ ਵੱਲੋਂ ਬੀਤੇ ਦਿਨ ਪਾਸ ਕੀਤੇ ਗਏ ਏਪੀਐੱਮਸੀ ਤੇ ਜ਼ਮੀਨੀ ਸੁਧਾਰ ਕਾਨੂੰਨਾਂ ’ਚ ਸੋਧਾਂ ਨੂੰ ਕਾਲਾ ਕਾਨੂੰਨ ਕਰਾਰ ਦਿੰਦਿਆਂ ਸੁਰਜੇਵਾਲਾ ਨੇ ਸਰਕਾਰ ’ਤੇ ਕਿਸਾਨਾਂ ਦੇ ਹਿੱਤਾਂ ਨੂੰ ਕੁਝ ਕਾਰਪੋਰੇਟ ਘਰਾਣਿਆਂ ਦੇ ਹੱਥਾਂ ’ਚ ਵੇਚਣ ਦਾ ਦੋਸ਼ ਲਾਇਆ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਡੀਕੇ ਸ਼ਿਵਕੁਮਾਰ ਦੀ ਅਗਵਾਈ ਹੇਠ ਕਰਨਾਟਕ ’ਚ ਕਾਂਗਰਸ ਕਿਸਾਨ ਵਿਰੋਧੀ ਤਾਕਤਾਂ ਨੂੰ ਫ਼ੈਸਲਾਕੁਨ ਢੰਗ ਨਾਲ ਹਰਾਉਣ ਲਈ ਪ੍ਰਤੀਬੱਧ ਹੈ। -ਪੀਟੀਆਈ