ਕੋਲਕਾਤਾ, 4 ਮਈ
ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਚੋਣਾਂ ਤੋਂ ਬਾਅਦ ਰਾਜ ਦੇ ਕਈ ਜ਼ਿਲ੍ਹਿਆਂ ਤੋਂ ਹੋਈ ਹਿੰਸਾ ਦੀਆਂ ਖ਼ਬਰਾਂ ਕਾਰਨ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਸੋਮਵਾਰ ਨੂੰ ਪੱਛਮੀ ਬੰਗਾਲ ਵਿਚ ਹੋਈ ਹਿੰਸਾ ਵਿਚ ਕੁਝ ਭਾਜਪਾ ਵਰਕਰ ਮਾਰੇ ਗਏ ਅਤੇ ਕਈ ਜ਼ਖਮੀ ਹੋਏ। ਹਿੰਸਾ ਦੌਰਾਨ ਦੁਕਾਨਾਂ ਲੁੱਟੀਆਂ ਗਈਆਂ। ਕੇਂਦਰ ਨੇ ਇਸ ਹਿੰਸਾ ਬਾਰੇ ਰਿਪੋਰਟ ਮੰਗੀ ਹੈ।