ਰਾਮ ਮੰਦਰ ਦਾ ਨੀਂਹ ਪੱਥਰ ਰੱਖਣ ਬਾਅਦ ਮੋਦੀ ਨੇ ਕਿਹਾ ਸਦੀਆਂ ਦੀ ਉਡੀਕ ਖ਼ਤਮ ਹੋਈ

 ਅਯੁੱਧਿਆ, 5 ਅਗਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਰਾਮ ਮੰਦਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਕਿਹਾ ਕਿ ਸਦੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਇਹ ਉਨ੍ਹਾਂ ਦੀ ਚੰਗੇ ਕਰਮ ਹਨ ਕਿ ਸ੍ਰੀ ਰਾਮ ਜਨਮ ਭੂਮੀ ਟਰਸਟ ਨੇ ਉਨ੍ਹਾਂ ਨੂੰ ਮੰਦਰ ਦੀ ਉਸਾਰੀ ਲਈ ਕੀਤੀ ਜਾ ਰਹੀ ਪੂਜਾ ਲਈ ਸੱਦਾ ਦਿੱਤਾ। ਅੱਜ ਪੂਰਾ ਦੇਸ਼ ਰਾਮ ਦੇ ਰੰਗ ਵਿੱਚ ਰੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਟੈਂਟ ਦੇ ਹੇਠ ਰਹੇ ਰਾਮਲੱਲਾ ਲਈ ਹੁਣ ਵਿਸ਼ਾਲ ਮੰਤਰ ਬਣੇਗਾ। ਆਜ਼ਾਦੀ ਅੰਦੋਲਨ ਵਾਂਗ ਰਾਮ ਮੰਦਰ ਅੰਦੋਲਨ ਚੱਲਿਆ। ਉਹ 130 ਕਰੋੜ ਭਾਰਤੀਆਂ ਨੂੰ ਨਮਨ ਕਰਦੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਅੱਜ ਬਾਅਦ ਦੁਪਹਿਰ 12:44 ਵਜੇ ‘ਭੂਮੀ ਪੂਜਨ’ ਦੇ ‘ਮਹੂਰਤ’ ਅਨੁਸਾਰ ਅਯੁੱਧਿਆ ਵਿਚ ਵਿਸ਼ਾਲ ਰਾਮ ਮੰਦਰ ਦੀ ਨੀਂਹ ਰੱਖੀ। ਇਸ ਮੌਕੇ ਯੂਪੀ ਦੀ ਰਾਜਪਾਲ ਆਨੰਦੀਬੇਨ ਪਟੇਲ ਅਤੇ ਆਰਐੱਸਐੱਸ ਮੁਖੀ ਮੋਹਨ ਭਾਗਵਤ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਯੋਗ ਗੁਰੂ ਰਾਮਦੇਵ ਵਰਗੇ ਕਈ ਹਸਤੀਆਂ ਮੌਜੂਦ ਸਨ। ਇਥੇ ਪੁੱਜਣ ਵੇਲੇ ਸ੍ਰੀ ਮੋਦੀ ਨੇ ਸਭ ਤੋਂ ਪਹਿਲਾਂ 10ਵੀਂ ਸਦੀ ਦੇ ਹਨੂਮਾਨ ਗੜ੍ਹੀ ਮੰਦਿਰ ਵਿਖੇ ਪੂਜਾ ਕੀਤੀ ਤੇ ਮੰਤਰ ਦੀ ਪਰਿਕਰਮਾ 'ਕੀਤੀ। ਇਸ ਮੌਕੇ ਮੰਦਿਰ ਦੇ ਮੁੱਖ ਪੁਜਾਰੀ ਗੱਦੀਨਸ਼ੀਨ ਪ੍ਰੇਮਦਾਸ ਮਹਾਰਾਜ ਨੇ ਪ੍ਰਧਾਨ ਮੰਤਰੀ ਨੂੰ ਚਾਂਦੀ ਦਾ 'ਮੁਕਤ' ਭੇਟ ਕੀਤਾ।

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

* ਉੱਚ ਪੱਧਰੀ ਫ਼ੌਜੀ ਮੁਲਾਕਾਤ ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਪਹਿ...

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

* ਮਲਬੇ ’ਚੋਂ 20 ਜਣਿਆਂ ਨੂੰ ਬਚਾਇਆ; * ਥਾਣੇ ਨੇੜੇ ਭਿਵਿੰਡੀ ਕਸਬੇ ’ਚ ...

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

* ਮੰਡੀਆਂ ਅਤੇ ਐੱਮਐੱਸਪੀ ਖ਼ਤਮ ਨਾ ਕਰਨ ਦਾ ਵਾਅਦਾ ਦੁਹਰਾਇਆ

ਸ਼ਹਿਰ

View All