ਮਿਊਨਿਖ, 26 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੇ ਦੋ ਦਿਨਾਂ ਦੌਰੇ ’ਤੇ ਅੱਜ ਮਿਊਨਿਖ ਪਹੁੰਚੇ। ਇਸ ਦੌਰਾਨ ਉਹ ਜੀ-7 ਸਿਖ਼ਰ ਸੰਮੇਲਨ ‘ਚ ਸ਼ਿਰਕਤ ਕਰਨਗੇ ਅਤੇ ਸ਼ਕਤੀਸ਼ਾਲੀ ਸਮੂਹਾਂ ਅਤੇ ਇਸ ਦੇ ਸਹਿਯੋਗੀਆਂ ਦੇ ਨੇਤਾਵਾਂ ਨਾਲ ਊਰਜਾ, ਭੋਜਨ ਸੁਰੱਖਿਆ, ਅਤਿਵਾਦ, ਵਾਤਾਵਰਣ ਅਤੇ ਲੋਕਤੰਤਰ ਵਰਗੇ ਮੁੱਦਿਆਂ ‘ਤੇ ਚਰਚਾ ਕਰਨਗੇ।