ਮੋਦੀ ਨੇ ਪ੍ਰਧਾਨ ਮੰਤਰੀ ਵਜੋਂ ਇੰਦਰਾ ਗਾਂਧੀ ਦਾ ਰਿਕਾਰਡ ਤੋੜਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕੇ ਅਤੇ ਮਾਲਦੀਵ ਦੌਰਿਆਂ ਦੇ ਵਿਚਕਾਰ ਸ਼ੁੱਕਰਵਾਰ ਨੂੰ ਇੱਕ ਮਹੱਤਵਪੂਰਨ ਮੀਲ ਪੱਥਰ ਦਰਜ ਕੀਤਾ ਹੈ। ਸ੍ਰੀ ਮੋਦੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਭਾਰਤ ਦੇ ਦੂਜੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਉਣ ਵਾਲੇ ਵਿਅਕਤੀ ਬਣ ਗਏ ਹਨ ਅਤੇ ਉਨ੍ਹਾਂ ਸਵ. ਇੰਦਰਾ ਗਾਂਧੀ ਦਾ ਰਿਕਾਰਡ ਤੋੜ ਦਿੱਤਾ ਹੈ। ਪਰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਰਹੇ ਜਵਾਹਰ ਲਾਲ ਨਹਿਰੂ ਤੋਂ ਪਿੱਛੇ ਹਨ, ਜਿੰਨਾਂ ਦਾ 16 ਸਾਲ 286 ਦਿਨ ਦਾ ਕਾਰਜਕਾਲ ਰਿਹਾ ਹੈ।
ਸੰਸਦ ਦੇ ਰਿਕਾਰਡ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ ਨੂੰ ਆਪਣੇ ਅਹੁਦੇ ’ਤੇ ਲਗਾਤਾਰ 4,078 ਦਿਨ ਪੂਰੇ ਕਰ ਲੈਣਗੇ, ਜੋ ਅਧਿਕਾਰਤ ਤੌਰ ’ਤੇ ਭਾਰਤ ਦੇ ਇਤਿਹਾਸ ਵਿੱਚ ਦੂਜੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਬਣ ਜਾਣਗੇ। ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਰਹੀ ਸ੍ਰੀਮਤੀ ਇੰਦਰਾ ਗਾਂਧੀ ਸਾਲ 1966 ਤੋਂ 1977 ਤੱਕ ਕੁੱਲ 4,077 ਦਿਨ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਰਹੇ ਸਨ।
ਐਕਸ (X) ’ਤੇ ਭਾਜਪਾ ਦੇ ਚੋਟੀ ਦੇ ਆਗੂਆਂ ਨੇ ਇਸ ਇਤਿਹਾਸਕ ਮੌਕੇ ਦੀ ਸ਼ਲਾਘਾ ਕੀਤੀ। ਭਾਜਪਾ ਨੇ ਕਿਹਾ ਕਿ ਮੋਦੀ ਦਾ ਇਹ ਕਾਰਜਕਾਲ ਪ੍ਰਧਾਨ ਮੰਤਰੀ ਵਜੋਂ ਇੱਕ ਸਿੰਗਲ, ਨਿਰਵਿਘਨ ਕਾਰਜਕਾਲ ਨੂੰ ਦਰਸਾਉਂਦਾ ਹੈ, ਜੋ ਭਾਰਤੀ ਲੋਕਤੰਤਰ ਵਿੱਚ ਇੱਕ ਸ਼ਾਨਦਾਰ ਪ੍ਰਾਪਤੀ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਦੇ ਨੇ ਕਈ ਹੋਰ ਰਿਕਾਰਡ ਦਰਜ ਕੀਤੇ ਹਨ। ਭਾਜਪਾ ਆਗੂ ਮਾਲਵੀਆ ਨੇ ਕਿਹਾ ਕਿ ਉਹ ਪਾਰਟੀ ਨੇਤਾ ਵਜੋਂ ਲਗਾਤਾਰ ਛੇ ਚੋਣਾਂ ਜਿੱਤਣ ਵਾਲੇ ਭਾਰਤ ਦੇ ਇਕਲੌਤੇ ਆਗੂ ਹਨ।