ਨਵੀਂ ਦਿੱਲੀ:
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ‘ਐਕਸ’ ’ਤੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ਬਰਦਸਤੀ ਅਗਨੀਪਥ ਯੋਜਨਾ ਲਾਗੂ ਕਰ ਕੇ ਦੇਸ਼ ਦੀ ਸੇਵਾ ਕਰਨ ਦਾ ਸੁਫ਼ਨਾ ਦੇਖਣ ਵਾਲੇ ਨੌਜਵਾਨਾਂ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਇੰਡੀਆ’ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਨਿਆਂ ਦਿਵਾਉਣਾ ਯਕੀਨੀ ਬਣਾਇਆ ਜਾਵੇਗਾ। ਗਾਂਧੀ ਨੇ ‘ਐਕਸ’ ਉੱਤੇ ਹਾਲ ਹੀ ਦਾ ਇਕ ਵੀਡੀਓ ਵੀ ਸਾਂਝਾ ਕੀਤਾ ਜਿਸ ਵਿੱਚ ਉਹ ਇਕ ਟੈਂਪੂ ਵਿੱਚ ਕੁਝ ਨੌਜਵਾਨਾਂ ਨਾਲ ਗੱਲਬਾਤ ਕਰਦੇ ਦਿਖ ਰਹੇ ਹਨ। ਇਹ ਨੌਜਵਾਨ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣਾ ਚਾਹੁੰਦੇ ਸਨ ਪਰ ਅਗਨੀਪਥ ਯੋਜਨਾ ਲਾਗੂ ਹੋਣ ਕਾਰਨ ਭਰਤੀ ਨਹੀਂ ਹੋ ਸਕੇ। -ਪੀਟੀਆਈ