ਨਵੀਂ ਦਿੱਲੀ, 11 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖਾਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਮੋਦੀ ਨੇ ਟਵੀਟ ਵਿੱਚ ਕਿਹਾ, ‘ਮੈਂ ਸ੍ਰੀ ਗੁਰੂ ਰਾਮਦਾਸ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਨਮਨ ਕਰਦਾ ਹਾਂ। ਉਨ੍ਹਾਂ ਨੇ ਸੇਵਾ ਅਤੇ ਦਇਆ ‘ਤੇ ਜ਼ੋਰ ਦੇ ਕੇ ਸਿੱਖ ਇਤਿਹਾਸ ਵਿੱਚ ਅਮਿੱਟ ਯੋਗਦਾਨ ਪਾਇਆ ਹੈ।’