ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਮਤਾ ਬੈਨਰਜੀ, ਪਿਨਾਰਈ ਵਿਜਯਨ ਤੇ ਐਮ.ਕੇ. ਸਟਾਲਿਨ ਨੂੰ ਜਿੱਤ ’ਤੇ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਵੀਆਂ ਬਣਨ ਵਾਲੀਆਂ ਸੂਬਾ ਸਰਕਾਰਾਂ ਨੂੰ ਹਰ ਸੰਭਵ ਮਦਦ ਦੇਵੇਗੀ। ਲੋਕਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਅਤੇ ਕੋਵਿਡ ਸੰਕਟ ਨਾਲ ਨਜਿੱਠਣ ਵਿਚ ਕੇਂਦਰ ਸਰਕਾਰ ਸੂਬਿਆਂ ਨੂੰ ਪੂਰਾ ਸਹਿਯੋਗ ਦੇਵੇਗੀ। ਦੱਸਣਯੋਗ ਹੈ ਕਿ ਅਸਾਮ ਵਿਚ ਭਾਜਪਾ ਨੇ ਆਪਣੀ ਸੱਤਾ ਕਾਇਮ ਰੱਖੀ ਹੈ। ਪ੍ਰਧਾਨ ਮੰਤਰੀ ਨੇ ਬੰਗਾਲ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਦੀ ਸੂਬੇ ਵਿਚ ਮੌਜੂਦਗੀ ਪਹਿਲਾਂ ਨਾਲੋਂ ਵਧੀ ਹੈ। ਇਕ ਟਵੀਟ ਰਾਹੀਂ ਮੋਦੀ ਨੇ ਐਨਡੀਏ ਨੂੰ ਹਮਾਇਤ ਦੇਣ ਲਈ ਤਾਮਿਲਨਾਡੂ ਦੇ ਲੋਕਾਂ ਦਾ ਧੰਨਵਾਦ ਕੀਤਾ। -ਪੀਟੀਆਈ