ਨਵੀਂ ਦਿੱਲੀ, 13 ਸਤੰਬਰ
ਬਿਹਾਰ ਵਿੱਚ ਵਿਧਾਨ ਸਭਾ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਸਰਕਾਰੀ ਪ੍ਰਾਜੈਕਟਾਂ ਵਿੱਚ ਤੇਜ਼ੀ ਆ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਬਿਹਾਰ ਵਿੱਚ 900 ਕਰੋੜ ਤੋਂ ਵੱਧ ਦੀ ਲਾਗਤ ਵਾਲੇ ਐੱਲਪੀਜੀ ਪਾਈਪਲਾਈਨ ਪ੍ਰਾਜੈਕਟ ਤੇ ਦੋ ਬਾਟਲਿੰਗ ਪਲਾਂਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਗੈਸ ਪਾਈਪ ਲਾਈਨ ਪ੍ਰਾਜੈਕਟ ਬਿਹਾਰ ਵਿਚ ਖਾਦ, ਬਿਜਲੀ ਅਤੇ ਸਟੀਲ ਖੇਤਰ ਦੇ ਉਦਯੋਗਾਂ ਨੂੰ ਹੁਲਾਰਾ ਦੇਵੇਗਾ ਅਤੇ ਸੀਐੱਨਜੀ ਅਧਾਰਤ ਸਾਫ ਸੁਥਰਾ ਟ੍ਰੈਫਿਕ ਪ੍ਰਣਾਲੀ ਵਿਕਸਤ ਹੋਵੇਗੀ। ਇਸ ਦੇ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਮੌਕੇ ਬਿਹਾਰ ਦੇ ਰਾਜਪਾਲ ਫਾਗੂ ਚੌਹਾਨ, ਰਾਜ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਕੇਂਦਰੀ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਮੌਜੂਦ ਸਨ।