ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੋਦੀ ਨੇ ਰੁਜ਼ਗਾਰ ਮੇਲੇ ਦੇ ਨਾਂ ’ਤੇ ਈਵੈਂਟ ਮੈਨੇਜਮੈਂਟ ਸਟੰਟ ਕੀਤਾ: ਖੜਗੇ

ਨਵੀਂ ਦਿੱਲੀ, 23 ਦਸੰਬਰ ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਰੁਜ਼ਗਾਰ ਵੰਡਣ ਦਾ ‘ਈਵੈਂਟ ਮੈਨੇਜਮੈਂਟ ਸਟੰਟ’ ਕੀਤਾ ਹੈ ਜੋ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦੇ ਵਾਅਦੇ ਨੂੰ ਲੁਕਾਉਣ ਦੀ ਕੋਸ਼ਿਸ਼ ਹੈ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ...
Advertisement

ਨਵੀਂ ਦਿੱਲੀ, 23 ਦਸੰਬਰ

ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਰੁਜ਼ਗਾਰ ਵੰਡਣ ਦਾ ‘ਈਵੈਂਟ ਮੈਨੇਜਮੈਂਟ ਸਟੰਟ’ ਕੀਤਾ ਹੈ ਜੋ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦੇ ਵਾਅਦੇ ਨੂੰ ਲੁਕਾਉਣ ਦੀ ਕੋਸ਼ਿਸ਼ ਹੈ।

Advertisement

ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਕਸ ’ਤੇ ਕਿਹਾ ਕਿ ਸਰਕਾਰੀ ਵਿਭਾਗਾਂ ਤੇ ਜਨਤਕ ਇਕਾਈਆਂ ’ਚ ਲੱਖਾਂ ਅਸਾਮੀਆਂ ਖਾਲੀ ਪਈਆਂ ਹਨ ਪਰ ਸਰਕਾਰ ਇਨ੍ਹਾਂ ਨੂੰ ਨਹੀਂ ਭਰ ਰਹੀ। ਇਸੇ ਤਰ੍ਹਾਂ ਖੜਗੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਨੂੰ ਕਿਸਾਨਾਂ ਨਾਲ ਹੁਣ ਹੋਰ ‘ਅਨਿਆ’ ਨਹੀਂ ਕਰਨਾ ਚਾਹੀਦਾ ਅਤੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਜੈਅੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀ ਕਿਸਾਨਾਂ ਨੂੰ ਕਿਸਾਨ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ, ‘ਆਸ ਹੈ ਕਿ ਮੋਦੀ ਸਰਕਾਰ ਆਪਣੀ ਜ਼ਿੱਦ ਤੇ ਕਿਸਾਨ ਵਿਰੋਧੀ ਨੀਤੀਆਂ ਨਾਲ ਸਾਡੇ ਅੰਨਦਾਤਾ ਕਿਸਾਨਾਂ ਨਾਲ ਹੋਰ ਅਨਿਆਂ ਨਹੀਂ ਕਰੇਗੀ ਅਤੇ ਆਪਣੇ ਪੁਰਾਣੇ ਵਾਅਦਿਆਂ ’ਤੇ ਅਮਲ ਕਰੇਗੀ।’ -ਪੀਟੀਆਈ

ਰਾਹੁਲ ਗਾਂਧੀ ਵੱਲੋਂ ਕਿਸਾਨ ਦਿਵਸ ਦੀਆਂ ਸ਼ੁਭ ਕਾਮਨਾਵਾਂ

ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੀ ਕਿਸਾਨਾਂ ਨੂੰ ਕਿਸਾਨ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਐਕਸ ’ਤੇ ਲਿਖਿਆ, ‘ਦੇਸ਼ ਦੇ ਸਾਰੇ ਅੰਨਦਾਤਿਆਂ ਨੂੰ ਪ੍ਰਣਾਮ ਜਿਨ੍ਹਾਂ ਦੀ ਮਿਹਨਤ ਸਦਕਾ ਸਾਡਾ ਦੇਸ਼ ਖੁਸ਼ਹਾਲ ਹੁੰਦਾ ਹੈ। ਅਸੀਂ ਕਿਸਾਨਾਂ ਦੇ ਇਸ ਮਹਾਨ ਯੋਗਦਾਨ ਦੇ ਰਿਣੀ ਹਾਂ ਅਤੇ ਉਨ੍ਹਾਂ ਦੇ ਅਧਿਕਾਰਾਂ ਤੇ ਸਨਮਾਨ ਦੀ ਰੱਖਿਆ ਲਈ ਹਮੇਸ਼ਾ ਤਿਆਰ ਹਾਂ।’

Advertisement