ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੋਦੀ ਨੇ ਰੂਪਾਨੀ ਦੇ ਪਰਿਵਾਰ ਨਾਲ ਅਫ਼ਸੋਸ ਜਤਾਇਆ

ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਵੀ ਭਾਜਪਾ ਆਗੂ ਦੀ ਮੌਤ ’ਤੇ ਦੁੱਖ ਵੰਡਾਇਆ
ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ
Advertisement

ਅਹਿਮਦਾਬਾਦ, 13 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਜਹਾਜ਼ ਹਾਦਸੇ ’ਚ ਮਾਰੇ ਗਏ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੂਪਾਨੀ (68) ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਅਫ਼ਸੋਸ ਜਤਾਇਆ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਹਲੀਮ ਅਤੇ ਮਿਹਨਤੀ ਆਗੂ ਵਜੋਂ ਯਾਦ ਕੀਤਾ। ਮੋਦੀ ਨੇ ‘ਐੱਕਸ’ ’ਤੇ ਕਿਹਾ, ‘‘ਸ੍ਰੀ ਵਿਜੈਭਾਈ ਰੂਪਾਨੀ ਜੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਹ ਕਲਪਨਾ ਕਰਨਾ ਮੁਸ਼ਕਲ ਹੈ ਕਿ ਵਿਜੈਭਾਈ ਹੁਣ ਸਾਡੇ ਦਰਮਿਆਨ ਨਹੀਂ ਹਨ। ਮੈਂ ਉਨ੍ਹਾਂ ਨੂੰ ਕਈ ਦਹਾਕਿਆਂ ਤੋਂ ਜਾਣਦਾ ਸੀ। ਅਸੀਂ ਕਈ ਵੱਡੀਆਂ ਚੁਣੌਤੀਆਂ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਇਕੱਠਿਆਂ ਕੰਮ ਕੀਤਾ ਸੀ। ਉਹ ਸੰਗਠਨ ’ਚ ਵੱਖ ਵੱਖ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਗੁਜਰਾਤ ਦੇ ਮੁੱਖ ਮੰਤਰੀ ਅਹੁਦੇ ਤੱਕ ਪੁੱਜੇ ਸਨ।’’ ਇਥੇ ਜਹਾਜ਼ ਹਾਦਸੇ ਵਾਲੀ ਥਾਂ ਦੇ ਦੌਰੇ ਮਗਰੋਂ ਪ੍ਰਧਾਨ ਮੰਤਰੀ ਨੇ ਹਵਾਈ ਅੱਡੇ ਨੇੜੇ ‘ਗੁਜਸੇਲ’ ਇਮਾਰਤ ’ਚ ਰੂਪਾਨੀ ਦੀ ਪਤਨੀ ਅੰਜਲੀ ਰੂਪਾਨੀ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਵੀ ਭਾਜਪਾ ਆਗੂ ਵਿਜੈ ਰੂਪਾਨੀ ਦੇ ਦੇਹਾਂਤ ’ਤੇ ਅਫ਼ਸੋਸ ਪ੍ਰਗਟਾਉਂਦਿਆਂ ਉਨ੍ਹਾਂ ਵੱਲੋਂ ਗੁਜਰਾਤ ਦੇ ਮੁੱਖ ਮੰਤਰੀ ਰਹਿੰਦਿਆਂ ਅਤੇ ਰਾਜ ਸਭਾ ਮੈਂਬਰ ਵਜੋਂ ਪਾਏ ਯੋਗਦਾਨ ਨੂੰ ਯਾਦ ਕੀਤਾ। -ਪੀਟੀਆਈ

Advertisement

Advertisement
Show comments