ਨਵੀਂ ਦਿੱਲੀ: ਵੱਧ ਰਹੀਆਂ ਤੇਲ ਕੀਮਤਾਂ ਦੇ ਮੁੱਦੇ ’ਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲੁਕਵਾਂ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਇਕ ਵਿਅਕਤੀ ਹੈ ਜੋ ਸਾਰੇ ਗਲਤ ਰਿਕਾਰਡ ਤੋੜ ਰਿਹਾ ਹੈ। ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਰਿਕਾਰਡ ਤੋੜ ਪੈਟਰੋਲ ਕੀਮਤਾਂ ਲਈ ਜ਼ਿੰਮੇਵਾਰ ਹੈ। ਸੀਨੀਅਰ ਕਾਂਗਰਸ ਆਗੂ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਆਮ ਲੋਕਾਂ ਦਾ ਜਿਊਣਾ ਔਖਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦ ਤੋਂ ਮੋਦੀ ਸਰਕਾਰ ਬਣੀ ਹੈ, ਤੇਲ ਦੇ ਭਾਅ ਵਧਦੇ ਹੀ ਜਾ ਰਹੇ ਹਨ। -ਪੀਟੀਆਈ