DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਮੋਦੀ ਸਰਕਾਰ ਸੰਸਦੀ ਕਮੇਟੀਆਂ ਨੂੰ ਕਰ ਰਹੀ ਹੈ ਦਰਕਿਨਾਰ: Congress

ਮੁੱਖ ਕਾਨੂੰਨਾਂ 'ਤੇ ਵਿਆਪਕ ਸਲਾਹ-ਮਸ਼ਵਰੇ ਤੋਂ ਬਚਣ ਲਈ ਕਮੇਟੀ ਪ੍ਰਣਾਲੀ ਨੂੰ ਯੋਜਨਾਬੱਧ ਤਰੀਕੇ ਨਾਲ ਦਰਕਿਨਾਰ ਕਰਨ ਦਾ ਦੋਸ਼

  • fb
  • twitter
  • whatsapp
  • whatsapp
Advertisement

ਕਾਂਗਰਸ ਨੇ ਮੰਗਲਵਾਰ ਨੂੰ ਮੰਗ ਕੀਤੀ ਕਿ ਇੰਡੀਅਨ ਸਟੈਟੀਕਲ ਇੰਸਟੀਚਿਊਟ ਬਿੱਲ, 2026 ਨੂੰ ਵਿਸਤ੍ਰਿਤ ਜਾਂਚ ਲਈ ਵਿੱਤ ਬਾਰੇ ਸੰਸਦੀ ਸਥਾਈ ਕਮੇਟੀ ਕੋਲ ਭੇਜਿਆ ਜਾਵੇ। ਇਸ ਮੌਕੇ ਪਾਰਟੀ ਨੇ ਨਰਿੰਦਰ ਮੋਦੀ ਸਰਕਾਰ 'ਤੇ ਮੁੱਖ ਕਾਨੂੰਨਾਂ 'ਤੇ ਵਿਆਪਕ ਸਲਾਹ-ਮਸ਼ਵਰੇ ਤੋਂ ਬਚਣ ਲਈ ਕਮੇਟੀ ਪ੍ਰਣਾਲੀ ਨੂੰ ਯੋਜਨਾਬੱਧ ਤਰੀਕੇ ਨਾਲ ਦਰਕਿਨਾਰ ਕਰਨ ਦਾ ਦੋਸ਼ ਲਗਾਇਆ।

ਕਾਂਗਰਸ ਜਨਰਲ ਸਕੱਤਰ ਇੰਚਾਰਜ ਸੰਚਾਰ ਅਤੇ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਵਿੱਚ ਵਿਰੋਧੀ ਪਾਰਟੀਆਂ ਨੇ ਬਿੱਲ ਨੂੰ ਸਥਾਈ ਕਮੇਟੀ ਕੋਲ ਭੇਜਣ ਦੀ ਮੰਗ ਕੀਤੀ ਸੀ ਅਤੇ ਉਮੀਦ ਪ੍ਰਗਟਾਈ ਕਿ ਸਰਕਾਰ ਇਸ ਮੰਗ ਨੂੰ ਸਵੀਕਾਰ ਕਰ ਲਵੇਗੀ।

Advertisement

ਰਮੇਸ਼ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਸੰਸਦ ਦੀ ਕਮੇਟੀ ਪ੍ਰਣਾਲੀ ਲਗਾਤਾਰ ਕਮਜ਼ੋਰ ਹੋਈ ਹੈ ਅਤੇ ਵਿਸਤ੍ਰਿਤ ਜਾਂਚ ਲਈ ਭੇਜੇ ਗਏ ਬਿੱਲਾਂ ਦੀ ਗਿਣਤੀ ਵਿੱਚ ਭਾਰੀ ਗਿਰਾਵਟ ਦਾ ਹਵਾਲਾ ਦਿੱਤਾ।

Advertisement

ਉਨ੍ਹਾਂ ਕਿਹਾ, “2019 ਅਤੇ 2024 ਦੇ ਵਿਚਕਾਰ, ਸਿਰਫ਼ 16 ਫ਼ੀਸਦੀ ਬਿੱਲ ਸੰਸਦੀ ਸਥਾਈ ਕਮੇਟੀਆਂ ਕੋਲ ਭੇਜੇ ਗਏ ਸਨ। 2009 ਅਤੇ 2014 ਦੇ ਵਿਚਕਾਰ ਡਾ. ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ, 71 ਫ਼ੀਸਦੀ ਬਿੱਲ ਸੰਸਦੀ ਸਥਾਈ ਕਮੇਟੀਆਂ ਕੋਲ ਭੇਜੇ ਗਏ ਸਨ।”

ਕਾਂਗਰਸ ਨੇਤਾ ਨੇ ਅੱਗੇ ਦੋਸ਼ ਲਾਇਆ ਕਿ ਸਰਕਾਰ ਨੇ ਵਿਰੋਧੀ ਧਿਰ ਦੇ ਮੈਂਬਰਾਂ ਦੀ ਪ੍ਰਧਾਨਗੀ ਵਾਲੀਆਂ ਵਿਭਾਗ ਨਾਲ ਸਬੰਧਤ ਸੰਸਦੀ ਸਥਾਈ ਕਮੇਟੀਆਂ ਕੋਲ ਬਿੱਲ ਭੇਜਣ ਦੀ ਬਜਾਏ ਭਾਜਪਾ ਸੰਸਦ ਮੈਂਬਰਾਂ ਦੀ ਪ੍ਰਧਾਨਗੀ ਹੇਠ ਸੰਸਦ ਦੀਆਂ ਸੰਯੁਕਤ ਕਮੇਟੀਆਂ ਬਣਾਉਣ ਨੂੰ ਵੱਧ ਤਰਜੀਹ ਦਿੱਤੀ ਹੈ।

ਜੈ ਰਾਮ ਰਮੇਸ਼ ਅਨੁਸਾਰ, ਜੈਵ ਵਿਭਿੰਨਤਾ ਸੁਰੱਖਿਆ ਅਤੇ ਜੰਗਲਾਤ ਸੰਭਾਲ ਨਾਲ ਸਬੰਧਤ ਕਾਨੂੰਨਾਂ ਵਿੱਚ ਇਹ ਪਹੁੰਚ ਅਪਣਾਈ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਵਿਕਸਿਤ ਭਾਰਤ ਸਿੱਖਿਆ ਅਧਿਸ਼ਠਾਨ ਬਿੱਲ, 2025 ਨੂੰ ਵੀ ਜਾਣਬੁੱਝ ਕੇ ਕਾਂਗਰਸ ਨੇਤਾ ਦਿਗਵਿਜੇ ਸਿੰਘ ਦੀ ਪ੍ਰਧਾਨਗੀ ਵਾਲੀ ਸਿੱਖਿਆ ਬਾਰੇ ਸੰਸਦੀ ਸਥਾਈ ਕਮੇਟੀ ਦੀ ਬਜਾਏ ਭਾਜਪਾ ਸੰਸਦ ਮੈਂਬਰ ਦੀ ਪ੍ਰਧਾਨਗੀ ਹੇਠਲੀ ਸੰਯੁਕਤ ਕਮੇਟੀ ਕੋਲ ਭੇਜਿਆ ਗਿਆ ਸੀ।

ਯੂਪੀਏ ਸਰਕਾਰ ਨਾਲ ਤੁਲਨਾ ਕਰਦਿਆਂ ਰਮੇਸ਼ ਨੇ ਕਿਹਾ ਕਿ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਅਤੇ ਭੂਮੀ ਪ੍ਰਾਪਤੀ ਐਕਟ, 2013 ਵਰਗੇ ਅਹਿਮ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਵਿਆਪਕ ਸਲਾਹ-ਮਸ਼ਵਰੇ ਲਈ ਭਾਜਪਾ ਨੇਤਾਵਾਂ, ਜਿਨ੍ਹਾਂ ਵਿੱਚ ਕਲਿਆਣ ਸਿੰਘ ਅਤੇ ਸੁਮਿਤਰਾ ਮਹਾਜਨ ਸ਼ਾਮਲ ਹਨ, ਦੀ ਪ੍ਰਧਾਨਗੀ ਵਾਲੀਆਂ ਸੰਸਦੀ ਸਥਾਈ ਕਮੇਟੀਆਂ ਕੋਲ ਭੇਜਿਆ ਗਿਆ ਸੀ।

Advertisement
×