‘ਅਪਰੇਸ਼ਨ ਸਿੰਧੂਰ’ ਦੌਰਾਨ ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਨੂੰ ਗੁੰਮਰਾਹ ਕੀਤਾ: ਕਾਂਗਰਸ
ਨਵੀਂ ਦਿੱਲੀ, 29 ਜੂਨ ਕਾਂਗਰਸ ਨੇ ‘ਮੋਦੀ ਸਰਕਾਰ ’ਤੇ ਅਪਰੇਸ਼ਨ ਸਿੰਧੂਰ’ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਭਾਰਤੀ ਲੜਾਕੂ ਜਹਾਜ਼ ਤਬਾਹ ਹੋ ਗਏ ਪਰ ਇਸ ਦੀ ਮੋਦੀ ਸਰਕਾਰ ਨੇ ਕੋਈ ਜਾਣਕਾਰੀ...
Advertisement
ਨਵੀਂ ਦਿੱਲੀ, 29 ਜੂਨ
ਕਾਂਗਰਸ ਨੇ ‘ਮੋਦੀ ਸਰਕਾਰ ’ਤੇ ਅਪਰੇਸ਼ਨ ਸਿੰਧੂਰ’ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਭਾਰਤੀ ਲੜਾਕੂ ਜਹਾਜ਼ ਤਬਾਹ ਹੋ ਗਏ ਪਰ ਇਸ ਦੀ ਮੋਦੀ ਸਰਕਾਰ ਨੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਤੇ ਨਾ ਹੀ ਇਸ ਮਾਮਲੇ ’ਤੇ ਸਰਬ-ਪਾਰਟੀ ਮੀਟਿੰਗ ਸੱਦੀ ਹੈ। ਕਾਂਗਰਸ ਨੇ ਇੰਡੋਨੇਸ਼ੀਆ ਵਿੱਚ ਭਾਰਤੀ ਫੌਜ ਦੇ ਇੱਕ ਸੀਨੀਅਰ ਅਧਿਕਾਰੀ ਵੱਲੋਂ ਕੀਤੀ ਟਿੱਪਣੀ ਕਿ ਭਾਰਤੀ ਹਵਾਈ ਸੈਨਾ ਨੂੰ ‘ਆਪਰੇਸ਼ਨ ਸਿੰਧੂਰ’ ਦੌਰਾਨ ਪਾਕਿਸਤਾਨ ਨੇ ਆਪਣੇ ਲੜਾਕੂ ਜਹਾਜ਼ਾਂ ਦਾ ਨੁਕਸਾਨ ਝੱਲਣਾ ਪਿਆ, ਦਾ ਹਵਾਲਾ ਦਿੰਦਿਆਂ ਇਹ ਦੋਸ਼ ਲਾਇਆ।
ਕੈਪਟਨ ਸ਼ਿਵਕੁਮਾਰ ਨੇ ਕਥਿਤ ਤੌਰ ’ਤੇ ਇੰਡੋਨੇਸ਼ੀਆ ਵਿੱਚ ਇੱਕ ਕਾਨਫਰੰਸ ਦੌਰਾਨ ਕਿਹਾ ਸੀ ਕਿ 7 ਮਈ 2025 ਦੀ ਰਾਤ ਨੂੰ ਪਾਕਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਸਮੇਂ ਭਾਰਤੀ ਹਵਾਈ ਸੈਨਾ ਨੂੰ ਲੜਾਕੂ ਜਹਾਜ਼ਾਂ ਦਾ ਨੁਕਸਾਨ ਹੋਇਆ ਸੀ। ਹਾਲਾਂਕਿ, ਇੰਡੋਨੇਸ਼ੀਆ ਵਿੱਚ ਭਾਰਤੀ ਦੂਤਾਵਾਸ ਨੇ ਅੱਜ ‘ਐਕਸ’ ਉੱਤੇ ਪੋਸਟ ਵਿੱਚ ਕਿਹਾ ਕਿ ਮੀਡੀਆ ਰਿਪੋਰਟਾਂ ’ਚ ਰੱਖਿਆ ਅਧਿਕਾਰੀ ਦੀਆਂ ਟਿੱਪਣੀਆਂ ਨੂੰ ਗਲਤ ਵਿਆਖਿਆ ਕੀਤੀ ਗਈ ਹੈ।’’
ਕਾਂਗਰਸ ਦੇ ਜਨਰਲ ਸਕੱਤਰ ਤੇ ਸੰਚਾਰ ਇੰਚਾਰਜ ਜੈਰਾਮ ਰਮੇਸ਼ ਨੇ ਐਕਸ ’ਤੇ ਇੱਕ ਮੀਡੀਆ ਰਿਪੋਰਟ ਸਾਂਝੀ ਕੀਤੀ ਜਿਸ ਵਿੱਚ ਕੈਪਟਨ (ਭਾਰਤੀ ਜਲ ਸੈਨਾ) ਸ਼ਿਵ ਕੁਮਾਰ ਦਾ ਹਵਾਲਾ ਦਿੱਤਾ ਗਿਆ ਹੈ। ਮੀਡੀਆ ਰਿਪੋਰਟ ਵਿੱਚ ਕੁਮਾਰ ਦੀਆਂ ਟਿੱਪਣੀਆਂ ਦੀ ਪੁਸ਼ਟੀ ਨਹੀਂ ਹੋ ਸਕੀ ਅਤੇ ਇਸ ’ਤੇ ਸਰਕਾਰ ਜਾਂ ਰੱਖਿਆ ਮੰਤਰਾਲੇ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ। ਰਮੇਸ਼ ਨੇ ਕਿਹਾ, ‘ਪਹਿਲਾਂ ਚੀਫ਼ ਆਫ਼ ਡਿਫੈਂਸ ਸਟਾਫ਼ ਸਿੰਗਾਪੁਰ ਵਿੱਚ ਕਈ ਖੁਲਾਸੇ ਕਰਦੇ ਹਨ। ਫਿਰ ਇੰਡੋਨੇਸ਼ੀਆ ਵਿਚ ਇੱਕ ਸੀਨੀਅਰ ਰੱਖਿਆ ਅਧਿਕਾਰੀ ਅੱਗੇ ਆਉਂਦਾ ਹੈ ਪਰ ਪ੍ਰਧਾਨ ਮੰਤਰੀ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਵਿਰੋਧੀ ਧਿਰ ਨੂੰ ਵਿਸ਼ਵਾਸ ਵਿੱਚ ਲੈਣ ਤੋਂ ਕਿਉਂ ਇਨਕਾਰ ਕਰ ਰਹੇ ਹਨ। ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਮੰਗ ਨੂੰ ਕਿਉਂ ਰੱਦ ਕਰ ਦਿੱਤਾ ਗਿਆ ਹੈ?’’ -ਪੀਟੀਆਈ
Advertisement
×