ਕੋਲਕਾਤਾ: ਨਵੇਂ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਸਿਰਫ਼ ਸੜਕਾਂ ’ਤੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰਿਆਂ ਦੀ ਭਾਸ਼ਾ ਸਮਝਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਨ੍ਹਾਂ ਕਾਨੂੰਨਾਂ ’ਤੇ ਸੰਸਦ ਦੀ ਸਥਾਈ ਕਮੇਟੀ ਰਾਹੀਂ ਵਿਚਾਰ ਚਰਚਾ ਕਰਨ ਦੀ ਮੰਗ ਕੀਤੀ ਸੀ ਪਰ ਇਹ ਅਰਜ਼ੀ ਸਵੀਕਾਰ ਨਹੀਂ ਕੀਤੀ ਗਈ ਅਤੇ ਜਦੋਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੂੰ ਸਦਨ ਤੋਂ ਬਾਹਰ ਕੱਢ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਇਹੀ ਸਰਕਾਰ ਬਹੁਤ ਹੀ ਬੇਦਿਲੀ ਨਾਲ ਕਿਸਾਨਾਂ ਦੀਆਂ ਮੰਗਾਂ ਅੱਗੇ ਝੁਕਣ ਲਈ ਮਜਬੂਰ ਹੋ ਗਈ ਹੈ। ਇਹ ਸਰਕਾਰ ਸਿਰਫ਼ ਸੜਕਾਂ ’ਤੇ ਹੁੰਦੇ ਸੰਘਰਸ਼ ਦੀ ਜ਼ੁਬਾਨ ਹੀ ਸਮਝਦੀ ਹੈ।
-ਪੀਟੀਆਈ