ਨਿਲੇਸ਼ਵਰ: ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਅੱਜ ਮੋਦੀ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਕੇਂਦਰ ਨੇ ਖੱਬੇਪੱਖੀਆਂ ਦੇ ਰਾਜ ਵਾਲੇ ਕੇਰਲਾ ਵਿੱਚ ਜਾਂਚ ਏਜੰਸੀਆਂ ਦੀ ‘ਦੁਰਵਰਤੋਂ’ ਕਰਨ ਦਾ ਕੌਮੀ ਮੌਕਾ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇੰਨੇ ਹਰਬੇ ਵਰਤਣ ਦੇ ਬਾਵਜੂਦ ਵੀ ਸੂਬਾ ਸਰਕਾਰ ਨੂੰ ਅਸਥਿਰ ਕਰਨ ਵਿੱਚ ਨਾਕਾਮ ਰਹੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਤਾ ਹੈ ਕਿ ਖੱਬੇ ਪੱਖੀ ਤੇ ਐੱਲਡੀਐੱਫ ਹੀ ਅਸਲ ਬਦਲ ਹੈ, ਪਰ ਉਹ ਐੱਲਡੀਐੱਫ ਸਰਕਾਰ ਨੂੰ ਅਸਥਿਰ ਕਰਨ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਗ਼ਲਤ ਵਰਤੋਂ ਕਰ ਰਹੇ ਹਨ। ਯੇਚੁਰੀ ਇਥੇ ਉੱਤਰੀ ਕਸਾਰਗੌੜ ਜ਼ਿਲ੍ਹੇ ’ਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। -ਪੀਟੀਆਈ